26 ਜਨਵਰੀ ਨੂੰ ਨਹੀਂ ਹੋਣਗੇ ਸੱਭਿਆਚਾਰਕ ਪ੍ਰੋਗਰਾਮ, ਬੇਹੱਦ ਸਾਦੇ ਢੰਗ ਨਾਲ ਹੋਵੇਗਾ ਗਣਤੰਤਰ ਦਿਵਸ
Saturday, Jan 09, 2021 - 03:35 PM (IST)
ਜਲੰਧਰ (ਚੋਪੜਾ)— ਕੋਵਿਡ-19 ਦੇ ਮੱਦੇਨਜ਼ਰ 72ਵੇਂ ਗਣਤੰਤਰ ਦਿਵਸ ’ਤੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਇਸ ਵਾਰ ਸਾਦੇ ਢੰਗ ਨਾਲ ਕਰਵਾਇਆ ਜਾਵੇਗਾ। ਉਕਤ ਜਾਣਕਾਰੀ ਏ. ਡੀ. ਸੀ. ਜਸਬੀਰ ਸਿੰਘ ਨੇ ਪ੍ਰਸ਼ਾਸਕੀ ਕੰਪਲੈਕਸ ’ਚ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਹਰਿਦੁਆਰ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ, ਇਸ ਦਿਨ ਤੋਂ ਚੱਲੇਗੀ ਜਨ-ਸ਼ਤਾਬਦੀ ਐਕਸਪ੍ਰੈੱਸ
ਏ. ਡੀ. ਸੀ. ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਵਿਚ ਪਿਛਲੇ ਸਾਲਾਂ ਵਾਂਗ ਭੀੜ ਨਹੀਂ ਜੁਟਾਈ ਜਾਵੇਗੀ। ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਹੋਵੇਗੀ ਅਤੇ ਪੰਜਾਬ ਪੁਲਸ ਦੀ ਟੁਕੜੀ ਸਲਾਮੀ ਦੇਵੇਗੀ ਪਰ ਪੀ. ਟੀ. ਸ਼ੋਅ, ਸੱਭਿਆਚਾਰਕ ਪ੍ਰੋਗਰਾਮ, ਪਰੇਡ ਆਦਿ ਵਰਗੀਆਂ ਗਤੀਵਿਧੀਆਂ ਆਦਿ ਨਹੀਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਲੈ ਕੇ ਸਿਹਤ ਅਤੇ ਸੁਰੱਖਿਆ ਪ੍ਰੋਟੋਕਾਲ ’ਚ ਸੋਸ਼ਲ ਡਿਸਟੈਂਸ, ਮਾਸਕ ਪਹਿਨਣਾ, ਹੱਥ ਧੋਣਾ ਅਤੇ ਸੈਨੇਟਾਈਜ਼ਰ ਦਾ ਛਿੜਕਾਅ ਵਰਗੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਪੁਲਸ ਮਹਿਕਮੇ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਕਰਮਚਾਰੀਆਂ ’ਚ ਕੋਰੋਨਾ ਵਾਇਰਸ ਦੇ ਅੱਗੇ ਫੈਲਾਅ ਤੋਂ ਬਚਣ ਲਈ ਸਾਰੇ ਸੁਰੱੱਖਿਆ ਉਪਾਵਾਂ ਦਾ ਪਾਲਣ ਕਰਨ।
ਇਹ ਵੀ ਪੜ੍ਹੋ : ਕਪੂਰਥਲਾ ਜੇਲ੍ਹ ਸੁਰਖੀਆਂ ’ਚ, ਸਿਮ ਸਪਲਾਈ ਕਰਨ ਵਾਲਿਆਂ ਨੇ ਕੀਤੇ ਵੱਡੇ ਖ਼ੁਲਾਸੇ
ਮੀਟਿੰਗ ’ਚ ਐੱਸ. ਡੀ. ਐੱਮ. ਡਾ. ਜੈਇੰਦਰ ਸਿੰਘ, ਐੱਸ. ਡੀ. ਐੱਮ. ਰਾਹੁਲ ਸਿੰਧੂ, ਜ਼ਿਲਾ ਸਿੱਖਿਆ ਅਧਿਕਾਰੀ ਹਰਿੰਦਰਪਾਲ ਸਿੰਘ, ਡਿਪਟੀ ਕਮਿਸ਼ਨਰ ਪੁਲਸ ਅਰੁਣ ਸੈਣੀ, ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ, ਸਿਵਲ ਸਰਜਨ ਡਾ. ਬਲਵੰਤ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ : ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ