ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

Saturday, Jan 23, 2021 - 11:02 AM (IST)

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਜਲੰਧਰ (ਚੋਪੜਾ)–72ਵੇਂ ਗਣਤੰਤਰ ਦਿਵਸ ਦੇ ਮੌਕੇ ’ਤੇ ਜ਼ਿਲਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ।
ਇਹ ਵੀ ਪੜ੍ਹੋ :  ਚੜ੍ਹਦੀ ਸਵੇਰ ਹੁਸ਼ਿਆਰਪੁਰ ਰੋਡ ’ਤੇ ਵਾਪਰਿਆ ਰੂਹ ਕੰਬਾਊ ਹਾਦਸਾ, 4 ਦੀ ਮੌਤ

PunjabKesari

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਰੇਡ ਕਮਾਂਡਰ ਨੌਜਵਾਨ ਆਈ. ਪੀ. ਐੱਸ. ਅਧਿਕਾਰੀ ਜੋਤੀ ਯਾਦਵ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਦੱਸਿਆ ਕਿ ਸਮਾਰੋਹ ਵਿਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਤਿਰੰਗਾ ਝੰਡਾ ਲਹਿਰਾਉਣਗੇ।

ਇਸ ਮੌਕੇ ਡੀ. ਸੀ. ਪੀ. ਅਰੁਣ ਸੈਣੀ, ਐਡੀਸ਼ਨਲ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐੱਸ. ਡੀ. ਐੱਮ. ਰਾਹੁਲ ਸਿੰਧੂ ਅਤੇ ਡਾ. ਜੈਇੰਦਰ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ :  ਚੜ੍ਹਦੀ ਸਵੇਰ ਹੁਸ਼ਿਆਰਪੁਰ ਰੋਡ ’ਤੇ ਵਾਪਰਿਆ ਰੂਹ ਕੰਬਾਊ ਹਾਦਸਾ, 4 ਦੀ ਮੌਤ


author

shivani attri

Content Editor

Related News