ਗਣਤੰਤਰ ਦਿਵਸ ਪ੍ਰੋਗਰਾਮ ’ਚ ਪਿਛਲੇ ਸਮਾਗਮਾਂ ਦੇ ਮੁਕਾਬਲੇ 50 ਫ਼ੀਸਦੀ ਰਹੇਗੀ ਗਿਣਤੀ : ਡੀ.ਸੀ.

01/13/2021 1:46:03 PM

ਰੂਪਨਗਰ (ਵਿਜੇ ਸ਼ਰਮਾ)-ਕੋਰੋਨਾ ਦੇ ਮੱਦੇਨਜ਼ਰ 26 ਜਨਵਰੀ ਨੂੰ ਹੋਣ ਵਾਲ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਇਸ ਵਾਰ ਸਾਧਾਰਣ ਅਤੇ ਘੱਟ ਇਕੱਠ ਵਾਲਾ ਹੋਵੇਗਾ। ਇਸ ਦੌਰਾਨ ਕੋਰੋਨਾ ਦੌਰਾਨ ਬੇਹਤਰੀਨ ਸੇਵਾਵਾਂ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਪੰਜਾਬੀਆਂ ਦੀ ਅਣਖ ਤੇ ਗੈਰਤ ਦੀ ਪ੍ਰਤੀਕ ਦੁੱਲਾ ਭੱਟੀ ਦੀ ਮਜ਼ਾਰ ਪਾਕਿ ’ਚ ਅਣਦੇਖੀ ਦੀ ਸ਼ਿਕਾਰ

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਗਣਤੰਤਰ ਦਿਵਸ ਸਮਾਗਮ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਕਿ ਕੋਵਿਡ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਵਾਰ ਇਨ੍ਹਾਂ ਸਮਾਗਮਾਂ ਦੌਰਾਨ ਆਮ ਗਿਣਤੀ ਦੇ ਮੁਕਾਬਲੇ ਗਿਣਤੀ 50 ਫ਼ੀਸਦੀ ਹੀ ਰੱਖੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪਦੇ ਹੋਏ ਨਿਰਦੇਸ਼ ਦਿੱਤੇ ਕਿ ਸੌਂਪੀ ਗਈ ਡਿਊਟੀ ਵਧੀਆ ਢੰਗ ਨਾਲ ਨਿਭਾਈ ਜਾਵੇ।

ਇਹ ਵੀ ਪੜ੍ਹੋ :  ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ

ਉਨ੍ਹਾਂ ਕਿਹਾ ਕਿ ਇਸ ਵਾਰ ਆਜ਼ਾਦੀ ਘੁਲਾਟੀਆਂ ਦਾ ਸਨਮਾਨ 26 ਜਨਵਰੀ ਵਾਲੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਘਰਾਂ ’ਚ ਜਾ ਕੇ ਕੀਤਾ ਜਾਵੇਗਾ।  ਡੀ. ਸੀ. ਨੇ ਦੱਸਿਆ ਕਿ ਇਸ ਵਾਰ ਗਣਤੰਤਰ ਦਿਵਸ ਦੇ ਸਮਾਗਮਾਂ ’ਚ ਪਿਛਲੇ ਸਾਲਾਂ ਦੀ ਤਰ੍ਹਾਂ ਇਕੱਠ ਨਹੀ ਹੋਵੇਗਾ ਅਤੇ ਨਾ ਹੀ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਗਰਾਮ ਦੌਰਾਨ ਕੋਵਿਡ ਸਬੰਧੀ ਨਿਰਦੇਸ਼ਾਂ ਦੀ ਪਾਲਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਪ੍ਰਬੰਧਾਂ ’ਚ ਕੋਈ ਕਮੀ ਨਾ ਛੱਡੀ ਜਾਵੇ। ਇਸ ਮੌਕੇ ਹੋਰ ਵੀ ਪ੍ਰਸ਼ਾਸਨਕ ਅਧਿਕਾਰੀ ਮੌਜੂਦ ਸਨ।


shivani attri

Content Editor

Related News