ਸੇਵਾ ਮੁਕਤ ਡੀ. ਐੱਸ. ਪੀ. ਦੀ ਸ਼ੱਕੀ ਹਾਲਾਤ ''ਚ ਮੌਤ

11/09/2020 11:17:30 AM

ਜਲੰਧਰ (ਮਹੇਸ਼)— ਰਾਇਲ ਅਸਟੇਟ ਦੀਪ ਨਗਰ ਵਿਖੇ ਰਹਿੰਦੇ 59 ਸਾਲ ਦੇ ਰਿਟਾਇਰਡ ਡੀ. ਐੱਸ. ਪੀ. ਅਤੇ ਰਾਸ਼ਟਰੀ ਪੱਧਰ ਦੇ ਤੈਰਾਕ ਕੁਲਵਿੰਦਰ ਸਿੰਘ ਕਾਲਾ ਪੁੱਤਰ ਮਨਿੰਦਰ ਸਿੰਘ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ ਦੀ ਮਸ਼ਹੂਰ ਹੋਈ 'ਪਰੌਂਠਿਆਂ ਵਾਲੀ ਬੇਬੇ' ਲਈ ਸਰਕਾਰ ਨੇ ਦਿੱਤੀ ਵਿੱਤੀ ਮਦਦ

ਪਰਾਗਪੁਰ ਪੁਲਸ ਚੌਕੀ ਦੇ ਇੰਚਾਰਜ਼ ਸੁਰਿੰਦਰਪਾਲ ਸਿੰਘ ਅਤੇ ਏ. ਐੱਸ. ਆਈ. ਰਾਜਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਮ੍ਰਿਤਕ ਦੇ ਪਿਤਾ ਮਨਿੰਦਰ ਸਿੰਘ ਨੇ ਕਿਹਾ ਹੈ ਕਿ ਕੁਲਵਿੰਦਰ ਦੇਰ ਰਾਤ ਬਾਥਰੂਮ ਜਾਣ ਵਾਸਤੇ ਉੱਠਿਆ ਸੀ ਅਤੇ ਵਾਪਸ ਆ ਕੇ ਆਪਣੇ ਬੈੱਡ 'ਤੇ ਸੌ ਗਿਆ। ਜਦੋਂ ਸਵੇਰੇ ਵੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪਰਾਗਪੁਰ ਪੁਲਸ ਨੇ ਪਿਤਾ ਮਨਿੰਦਰ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦੇ ਹੋਏ ਕੁਲਵਿੰਦਰ ਸਿੰਘ ਕਾਲਾ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਨੌਜਵਾਨ ਨੇ ਜੋਅ ਬਾਈਡੇਨ ਨੂੰ ਵੱਖਰੇ ਹੀ ਅੰਦਾਜ਼ 'ਚ ਦਿੱਤੀ ਜਿੱਤ ਦੀ ਵਧਾਈ (ਤਸਵੀਰਾਂ)

ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ 'ਤੇ ਹੈ ਰਿਟਾਇਰਡ ਡੀ. ਐੱਸ. ਪੀ. ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਕੁਝ ਸਮਾਂ ਪਹਿਲਾਂ ਹੀ ਡੀ. ਐੱਸ. ਪੀ. ਦੇ ਅਹੁਦੇ ਤੋਂ ਸੇਵਾਮੁਕਤ ਹੋਏ ਮ੍ਰਿਤਕ ਕਾਲਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨਾਲ ਖਾਸਾ ਪਿਆਰ ਰੱਖਦੇ ਸਨ। ਕੁਲਵਿੰਦਰ ਸਿੰਘ ਨੇ ਕਾਫ਼ੀ ਸਮੇਂ ਤੱਕ ਮਾਹਲ ਹੁਰਾਂ ਨਾਲ ਹੀ ਆਪਣੀਆਂ ਪੁਲਸ ਸੇਵਾਵਾਂ ਨਿਭਾਈਆਂ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਰਾਮ ਬਾਗ ਦੀਪ ਨਗਰ, ਜਲੰਧਰ ਛਾਉਣੀ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਕੇਂਦਰ ਦੀ ਭਾਜਪਾ ਸਰਕਾਰ 'ਤੇ ਸੁਖਬੀਰ ਦਾ ਵੱਡਾ ਹਮਲਾ, ਕਿਹਾ-ਪੰਜਾਬ ਨਾਲ ਕਰ ਰਹੀ ਦੁਸ਼ਮਣਾਂ ਵਾਲਾ ਸਲੂਕ


shivani attri

Content Editor

Related News