ਅਮਰੀਕਾ ਤੋਂ ਆਏ ਜੀ. ਆਰ. ਪੀ. ਦੇ ਰਿਟਾਇਰ ਇੰਸਪੈਕਟਰ ਦੀ ਸੜਕ ਹਾਦਸੇ ’ਚ ਮੌਤ

05/19/2022 2:56:59 PM

ਜਲੰਧਰ (ਮਹੇਸ਼)– ਕੁਝ ਸਮਾਂ ਪਹਿਲਾਂ ਹੀ ਅਮਰੀਕਾ ਤੋਂ ਆਏ ਰੇਲਵੇ ਪੁਲਸ (ਜੀ. ਆਰ. ਪੀ.) ਦੇ ਰਿਟਾਇਰ ਇੰਸਪੈਕਟਰ ਨਿਰਮਲ ਸਿੰਘ ਮੱਲ੍ਹੀ ਪੁੱਤਰ ਬਲਵੀਰ ਸਿੰਘ ਮੱਲ੍ਹੀ ਦੀ ਜਲੰਧਰ-ਲੁਧਿਆਣਾ ਮਾਰਗ ’ਤੇ ਬੜਿੰਗ ਗੇਟ ਦੇ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਜਲੰਧਰ ਕੈਂਟ ਦੇ ਏ. ਐੱਸ. ਆਈ. ਗੁਰਦੀਪ ਚੰਦ ਨੇ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ 7 ਵਜੇ ਪੁਲਸ ਅਧਿਕਾਰੀ ਨਿਰਮਲ ਸਿੰਘ ਵਾਸੀ ਅਰਬਨ ਅਸਟੇਟ-1 ਸਾਹਮਣੇ ਬੀ. ਐੱਸ. ਐੱਨ. ਐੱਲ. ਐਕਸਚੇਂਜ, ਪਟਿਆਲਾ ਆਪਣੀ ਮਹਿੰਦਰਾ ਮਰਾਜੋ ਕਾਰ ਵਿਚ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਦਸੂਹਾ (ਹੁਸ਼ਿਆਰਪੁਰ) ਨੂੰ ਜਾ ਰਿਹਾ ਸੀ। ਜਦੋਂ ਉਹ ਬੜਿੰਗ ਗੇਟ ਨੇੜੇ ਪਹੁੰਚਿਆ ਤਾਂ ਆਵਾਰਾ ਪਸ਼ੂ ਦੇ ਅੱਗੇ ਆ ਜਾਣ ਨਾਲ ਉਸ ਦੀ ਕਾਰ ਡਿਵਾਈਡਰ ਨਾਲ ਜਾ ਟਕਰਾਈ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਨਵੀਂ ਕਮਿਸ਼ਨਰ ਦੇ ਲਾਲ ਸਿਆਹੀ ਵਾਲੇ ਪੈੱਨ ਤੋਂ ਡਰਨ ਲੱਗੇ ਜਲੰਧਰ ਨਿਗਮ ਤੇ ਸਮਾਰਟ ਸਿਟੀ ਦੇ ਅਧਿਕਾਰੀ

ਹਾਦਸੇ ਵਿਚ ਉਸ ਦੀ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਉਸ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿਚ ਭਰਤੀ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਰਿਟਾਇਰ ਇੰਸਪੈਕਟਰ ਨਿਰਮਲ ਸਿੰਘ ਦੇ ਸਾਰੇ ਪਰਿਵਾਰਕ ਮੈਂਬਰ ਅਮਰੀਕਾ ਵਿਚ ਸੈਟਲ ਹਨ, ਉਹ ਵੀ ਉਥੇ ਹੀ ਰਹਿੰਦਾ ਸੀ।

ਜਾਂਚ ਅਧਿਕਾਰੀ ਗੁਰਦੀਪ ਚੰਦ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਪੁਲਸ ਅਧਿਕਾਰੀ ਦੇ ਭਾਣਜੇ ਯਾਦਵਿੰਦਰਪਾਲ ਸਿੰਘ ਵਾਸੀ ਅਰਬਨ ਅਸਟੇਟ ਫੇਜ਼-1 ਜਲੰਧਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਨਿਰਮਲ ਸਿੰਘ ਦਾ ਸਿਵਲ ਹਸਪਤਾਲ ਜਲੰਧਰ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ: ਰਾਮਾ ਮੰਡੀ ਦੀ ਪੁਲਸ ਵੱਲੋਂ ਦੇਹ ਵਪਾਰ ਦੇ ਅੱਡੇ ’ਤੇ ਰੇਡ, ਇਤਰਾਜ਼ਯੋਗ ਹਾਲਾਤ 'ਚ ਔਰਤ ਸਣੇ 8 ਵਿਅਕਤੀ ਗ੍ਰਿਫ਼ਤਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News