ਸੜਕ ਹਾਦਸੇ ''ਚ ਸੇਵਾ ਮੁਕਤ ਫ਼ੌਜੀ ਦੀ ਹੋਈ ਮੌਤ
Monday, Dec 09, 2024 - 06:19 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਨੈਸ਼ਨਲ ਹਾਈਵੇਅ 'ਤੇ ਪਿੰਡ ਕੁਰਾਲਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਸਕੂਟਰੀ ਸਵਾਰ ਬਜ਼ੁਰਗ ਸੇਵਾਮੁਕਤ ਫ਼ੌਜੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਹਰਬੰਸ ਸਿੰਘ ਪੁੱਤਰ ਵਤਨ ਸਿੰਘ ਵਾਸੀ ਪਿੰਡ ਡੱਫਰ ਦੇ ਰੂਪ ਵਿਚ ਹੋਈ ਹੈ। ਪੁਲਸ ਮ੍ਰਿਤਕ ਵਿਅਕਤੀ ਦੇ ਪੁੱਤਰ ਕਸ਼ਮੀਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕਰਕੇ ਲਾਸ਼ ਨੂੰ ਵਾਰਸਾ ਦੇ ਹਵਾਲੇ ਕਰ ਦਿੱਤਾ ਹੈ। ਕਸ਼ਮੀਰ ਸਿੰਘ ਨੇ ਦੱਸਿਆ ਕਿ ਜਲੰਧਰ ਤੋਂ ਬੀਤੇ ਦਿਨੀਂ ਵਾਪਸ ਆਉਂਦੇ ਸਮੇਂ ਉਸ ਦੇ ਪਿਤਾ ਦੀ ਸਕੂਟਰੀ ਬੇਕਾਬੂ ਹੋ ਕੇ ਸੜਕ ਕਿਨਾਰੇ ਖਤਾਨਾਂ ਵਿਚ ਪਲਟ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। \
ਇਹ ਵੀ ਪੜ੍ਹੋ- ਵਿਆਹ ਦੇ ਤੀਜੇ ਦਿਨ ਸੱਜਰੀ ਵਿਆਹੀ ਲਾੜੀ ਨੇ ਕਰ 'ਤਾ ਕਾਂਡ, ਕਰਤੂਤ ਦੇਖ ਹੈਰਾਨ ਰਹਿ ਗਿਆ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8