ਸਿੱਖਿਆ ਦੇ ਖੇਤਰ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣਾ ਸਰਕਾਰ ਦੀ ਪਹਿਲ : ਭਗਵੰਤ ਮਾਨ
Thursday, Jan 19, 2023 - 02:00 PM (IST)
*ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਦੀ ਹਾਲਤ ’ਚ ਸੁਧਾਰ ਦੀਆਂ ਤਸਵੀਰਾਂ ਕੀਤੀਆਂ ਜਾਰੀ
ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਦੀ ਪਹਿਲ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਭਗਵੰਤ ਮਾਨ ਨੇ ਬੁੱਧਵਾਰ ਪੰਜਾਬ ਦੇ ਕੁਝ ਸਰਕਾਰੀ ਸਕੂਲਾਂ ਦੀ ਹਾਲਤ ਵਿੱਚ ਸੁਧਾਰ ਬਾਰੇ ਲੋਕਾਂ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ। ਇੱਕ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਮਿਲੇ। ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਅਸੀਂ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦਾ ਆਪਣਾ ਵਾਅਦਾ ਪੂਰਾ ਕਰ ਸਕਾਂਗੇ। ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਇੰਨਾ ਵਧੀਆ ਬਣਾਇਆ ਜਾਵੇਗਾ ਕਿ ਲੋਕ ਖੁਦ ਪ੍ਰਭਾਵਿਤ ਹੋ ਕੇ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਪੜ੍ਹਨ ਲਈ ਭੇਜਣਗੇ। ਜੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ ਤਾਂ ਸਭ ਤੋਂ ਪਹਿਲਾਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੀ ਲੋੜ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਅੱਜ ਤੋਂ ਲਾਗੂ ਹੋਇਆ ‘ਨੋ ਆਟੋ ਜ਼ੋਨ’, ਰੋਡ ’ਤੇ ਲੱਗੇ ਟਰੈਫਿਕ ਪੁਲਸ ਦੇ ਨਾਕੇ, ਜਨਤਾ ਪਰੇਸ਼ਾਨ
ਉਨ੍ਹਾਂ ਸਰਕਾਰੀ ਸਕੂਲਾਂ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਪੁਰਾਣੀਆਂ ਤਸਵੀਰਾਂ ਵੀ ਨੱਥੀ ਕੀਤੀਆਂ ਜਿਨ੍ਹਾਂ ’ਚ ਇਮਾਰਤਾਂ ਤੇ ਫਰਸ਼ਾਂ ਦਾ ਬੁਰਾ ਹਾਲ ਸੀ। ਪੇਂਟਿੰਗ ਵੀ ਨਹੀਂ ਕਰਵਾਈ ਗਈ ਸੀ। ਹੁਣ ਸਰਕਾਰ ਵੱਲੋਂ ਸਕੂਲਾਂ ਦੀ ਹਾਲਤ ਸੁਧਾਰਨ ਲਈ ਚੁੱਕੇ ਕਦਮਾਂ ਤੋਂ ਬਾਅਦ ਪੇਂਟਿੰਗ ਵੀ ਕੀਤੀ ਗਈ ਹੈ, ਪੱਖੇ ਵੀ ਲਾਏ ਗਏ ਹਨ । ਨਵੇਂ ਫਰਸ਼ ਵੀ ਵਿਛਾ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੌਲੀ-ਹੌਲੀ ਸਾਰੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰੀ ਜਾਵੇਗੀ । ਸਰਕਾਰ ਆਪਣਾ ਵਾਅਦਾ ਪੂਰਾ ਕਰਨ ’ਚ ਸਫਲ ਹੋਵੇਗੀ।
ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ: ਬਿਜਲੀ ਦਫ਼ਤਰ 'ਚ ਪਿਆ ਡਾਕਾ, ਲੁਟੇਰਿਆਂ ਨੇ ਬੰਧਕ ਬਣਾਏ ਮੁਲਾਜ਼ਮ, ਲੱਖਾਂ ਦੀ ਚੋਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ