ਰੂਪਨਗਰ ''ਚ ਵਾਪਰੇ ਸੜਕ ਹਾਦਸੇ ''ਚ 2 ਦੀ ਮੌਤ, 4 ਜ਼ਖਮੀ

09/15/2019 5:41:40 PM

ਰੂਪਨਗਰ (ਸੱਜਣ ਸੈਣੀ) - ਜ਼ਿਲਾ ਰੂਪਨਗਰ ਦੇ ਚਮਕੌਰ ਸਾਹਿਬ ਰੋਡ 'ਤੇ ਇਕ ਕਾਰ ਚਾਲਕ ਅਤੇ ਰੇਹੜੀ ਦੀ ਆਪਸ 'ਚ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 4 ਲੋਕ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ। ਘਟਨਾ ਸਥਾਨ 'ਤੇ ਇਕੱਠੇ ਹੋਏ ਲੋਕਾਂ ਨੇ ਜ਼ਖਮੀ ਲੋਕਾਂ ਨੂੰ ਚੰਡੀਗੜ੍ਹ ਦੇ ਸੈਕਟਰ-32 'ਚ ਸਥਿਤ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾ ਦਿੱਤਾ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

rajwinder kaur

This news is Content Editor rajwinder kaur