ਸੜਕ ਹਾਦਸੇ ''ਚ ਸ਼ੂਗਰ ਮਿੱਲ ਰੰਧਾਵਾ ਦੇ ਸੁਰੱਖਿਆ ਇੰਚਾਰਜ ਦੀ ਮੌਤ, ਸਾਥੀ ਹੋਇਆ ਜ਼ਖ਼ਮੀ
Wednesday, Jul 13, 2022 - 01:38 PM (IST)

ਦਸੂਹਾ/ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਦਸੂਹਾ ਹੁਸ਼ਿਆਰਪੁਰ ਰੋਡ ਤੇ ਸ਼ੂਗਰ ਮਿੱਲ ਰੰਧਾਵਾ ਨਜ਼ਦੀਕ ਬੀਤੀ ਸ਼ਾਮ ਵਾਪਰੇ ਸੜਕ ਹਾਦਸੇ ਵਿਚ ਮਿੱਲ ਦੇ ਸੁਰੱਖਿਆ ਇੰਚਾਰਜ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥ ਗਾਰਡ ਜ਼ਖ਼ਮੀ ਹੋ ਗਿਆ। ਹਾਦਸਾ ਸ਼ਾਮ 4 ਵਜੇ ਦੇ ਕਰੀਬ ਉਸੇ ਸਮੇਂ ਵਾਪਰਿਆ ਜਦੋਂ ਹਾਦਸੇ ਦਾ ਸ਼ਿਕਾਰ ਹੋਏ ਦੋਵੇਂ ਵਿਅਕਤੀ ਮੋਟਰਸਾਈਕਲ 'ਤੇ ਕਿਤੇ ਜਾ ਰਹੇ ਸਨ। ਦਸੂਹਾ ਪੁਲਸ ਨੇ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਕਰਮਜੀਤ ਸਿੰਘ ਪੁੱਤਰ ਪ੍ਰਕਾਸ਼ ਵਾਸੀ ਕੱਲੋਵਾਲ ਦੇ ਜਵਾਈ ਮਨਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਪੋਤਾ (ਮੁਕੇਰੀਆਂ) ਦੇ ਬਿਆਨ ਦੇ ਆਧਾਰ 'ਤੇ ਹਾਦਸੇ ਲਈ ਜਿੰਮੇਵਾਰ ਬਲੈਰੋ ਗੱਡੀ ਚਾਲਕ ਸੰਦੀਪ ਕੁਮਾਰ ਪੁੱਤਰ ਦੇਸ ਰਾਜ ਵਾਸੀ ਗੋਂਦਪੁਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: 'ਚੇਅਰਮੈਨ' ਬਣਾਏ ਜਾਣ 'ਤੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਰਾਘਵ ਚੱਢਾ, ਹੱਕ ’ਚ ਉਤਰੇ ਪੰਜਾਬ ਦੇ ਮੰਤਰੀ
ਆਪਣੇ ਬਿਆਨ ਵਿਚ ਮਨਪ੍ਰੀਤ ਨੇ ਦੱਸਿਆ ਕਿ ਉਸ ਦਾ ਸਹੁਰਾ ਜਦੋਂ ਆਪਣੇ ਸਾਥੀ ਕੁਲਦੀਪ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਬਾਹਗਾ ਨਾਲ ਮੋਟਰਸਾਈਕਲ 'ਤੇ ਜਾ ਰਹੇ ਸੀ ਤਾਂ ਉਕਤ ਬਲੈਰੋ ਚਾਲਕ ਨੇ ਉਨ੍ਹਾਂ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਦੋਹਾਂ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੋਂ ਕਰਮਜੀਤ ਸਿੰਘ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਰੈਫਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਮਹਾਂਵੀਰ ਸਿੰਘ ਹਾਦਸੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ ਦਾ ਪਿਆਰ ਚੜ੍ਹਿਆ ਪਰਵਾਨ, ਪਾਕਿਸਤਾਨ ਦੀ ਸ਼ੁਮਾਇਲਾ ਨੇ ਜਲੰਧਰ ਦੇ ਮੁੰਡੇ ਨਾਲ ਕੀਤਾ ਵਿਆਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ