ਤੇਜ਼ ਰਫਤਾਰ ਟਰੱਕ ਦੀ ਚਪੇਟ ''ਚ ਆਇਆ ਸਾਈਕਲ ਸਵਾਰ, ਮੌਤ

11/14/2019 1:44:37 PM

ਜਲੰਧਰ (ਸੋਨੂੰ) - ਜਲੰਧਰ ਦੇ ਵਰਕਸ਼ਾਪ ਚੌਕ 'ਚ ਬੀਤੀ ਦੇਰ ਰਾਤ ਤੇਜ਼ ਰਫਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਥਾਣਾ-2 ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਅਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

ਸਥਾਨਕ ਲੋਕਾਂ ਨੇ ਦੱਸਿਆ ਕਿ ਟਰੱਕ ਦੀ ਰਫਤਾਰ ਬਹੁਤ ਤੇਜ਼ ਸੀ, ਜਿਸ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਹਾਦਸੇ 'ਚ ਮਾਰੇ ਗਏ ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਦੱਸ ਦੇਈਏ ਕਿ ਟਰੱਕ ਦਾ ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਿਆ।


rajwinder kaur

Content Editor

Related News