ਚੱਬੇਵਾਲ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਸੜਕ 'ਤੇ ਤੜਫਦੇ ਰਹੇ 3 ਨੌਜਵਾਨ
Monday, Dec 02, 2019 - 11:05 AM (IST)

ਹੁਸ਼ਿਆਰਪੁਰ (ਅਮਰਿੰਦਰ)— ਇਥੋਂ ਦੇ ਚੱਬੇਵਾਲ ਨੇੜੇ ਸੜਕ ਹਾਦਸਾ ਵਾਪਰਨ ਕਰਕੇ ਬਾਈਕ ਸਵਾਰ ਤਿੰਨ ਨੌਜਵਾਨ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਤਿੰਨੋਂ ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਹੁਸ਼ਿਆਰਪੁਰ ਡਿਊਟੀ ਲਈ ਜਾ ਰਹੇ ਹਨ ਕਿ ਚੱਬੇਵਾਲ ਨੇੜੇ ਪਹੁੰਚਣ 'ਤੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।
ਹਾਦਸਾ ਇੰਨਾ ਭਿਆਨਕ ਸੀ ਕਿ ਗੰਭੀਰ ਰੂਪ ਨਾਲ ਜ਼ਖਮੀ ਹੋਏ ਤਿੰਨੋਂ ਬਾਈਕ ਸਵਾਰ ਸੜਕ 'ਤੇ ਤੜਫਦੇ ਰਹੇ।
ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਤਿੰਨੋਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਇਕ ਦੀ ਅੱਖ ਅਤੇ ਤਿੰਨਾਂ ਦੀਆਂ ਲੱਤਾਂ 'ਚ ਫ੍ਰੈਕਚਰ ਆਇਆ ਹੈ। ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।