ਤੇਜ਼ ਰਫਤਾਰ ਸਕਾਰਪੀਓ ਨੇ ਦਰੜਿਆ ਮੋਟਰਸਾਈਕਲ ਸਵਾਰ ਨੌਜਵਾਨ, ਮੌਕੇ ''ਤੇ ਮੌਤ

02/13/2020 11:17:36 AM

ਹੁਸ਼ਿਆਰਪੁਰ (ਅਮਰੀਕ)— ਇਥੋਂ ਦੇ ਫਗਵਾੜਾ ਰੋਡ 'ਤੇ ਸਥਿਤ ਨਿਊ ਸਬਜ਼ੀ ਮੰਡੀ ਦੀ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਦੇ ਸਾਹਮਣੇ ਹਿਟ ਐਂਡ ਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਕਾਲੇ ਰੰਗ ਦੀ ਸਕਾਰਪੀਓ ਕਾਰ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਣ ਤੋਂ ਬਾਅਦ ਮੋਟਰਸਾਈਕਲ ਸਵਾਰ ਨੌਜਵਾਨ ਕਾਰ ਦੇ ਅੱਗੇ ਜਾ ਡਿੱਗਿਆ।

ਤੇਜ਼ ਰਫਤਾਰ ਕਾਰ ਉਸ ਨੌਜਵਾਨ ਨੂੰ ਕੁਚਲਦੇ ਹੋਏ ਫਰਾਰ ਹੋ ਗਈ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਸਬੰਧਤ ਥਾਣੇ ਦੀ ਪੁਲਸ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲਿਆ। ਗੰਭੀਰ ਰੂਪ 'ਚ ਜ਼ਖਮੀ ਹੋਏ ਨੌਜਵਾਨ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

shivani attri

This news is Content Editor shivani attri