ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਕਾਰਨ ਇਕ ਦੀ ਮੌਤ
Wednesday, Feb 19, 2020 - 02:24 PM (IST)

ਜਲੰਧਰ (ਵਰੁਣ)— ਸੰਜੇ ਗਾਂਧੀ ਨਗਰ ਨਹਿਰ ਕੋਲ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਦੇ ਕੁਝ ਸਮੇਂ ਬਾਅਦ ਵਿਅਕਤੀ ਦੀ ਮੌਤ ਹੋ ਗਈ ਜਦਕਿ ਵਾਹਨ ਚਾਲਕ ਫਰਾਰ ਹੋ ਗਿਆ। ਥਾਣਾ ਨੰ. 1 ਦੇ ਮੁਖੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਰਾਤ ਕਰੀਬ 8 ਵਜੇ ਪੈਦਲ ਜਾ ਰਿਹਾ ਵਿਅਕਤੀ ਸੰਜੇ ਗਾਂਧੀ ਨਗਰ ਨਹਿਰ ਕੋਲ ਸੜਕ ਕਰਾਸ ਕਰ ਰਿਹਾ ਸੀ ਕਿ ਅਚਾਨਕ ਇਕ ਤੇਜ਼ ਰਫਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ ਜਦਕਿ ਜ਼ਖਮੀ ਨੂੰ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਮੌਕੇ 'ਤੇ ਪਹੁੰਚੇ ਥਾਣਾ ਨੰ. 1 ਦੇ ਮੁਖੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਜੇਬ 'ਚੋਂ ਕੋਈ ਪਛਾਣ ਪੱਤਰ ਨਾ ਮਿਲਣ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਪਹੁੰਚਣ ਦੇ ਕੁਝ ਸਮੇਂ ਬਾਅਦ ਹੀ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ 72 ਘੰਟਿਆਂ ਲਈ ਲਾਸ਼ ਨੂੰ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ।