ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ

03/19/2020 6:28:02 PM

ਜਲੰਧਰ (ਮਾਹੀ)— ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾ 'ਚ ਸੜਕ ਹਾਦਸਾ ਵਾਰਨ ਕਰਕੇ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਬੈਜ ਨਾਥ ਵਾਸੀ ਲਿੱਧੜਾ ਰੋਡ ਪੈਂਦੇ ਪਿੰਡ ਫਾਜ਼ਿਲਾ ਦਾ ਵਿਅਕਤੀ ਗੈਸ ਸਿਲੰਡਰ ਦੀ ਸਪਲਾਈ ਕਰਕੇ ਗੋਦਾਮ ਜਾ ਰਿਹਾ ਹੈ ਕਿ ਪਿੰਡ ਰੰਧਾਵਾ ਮਸੰਦਾ ਨੇੜੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਗਿਆ। ਇਸ ਹਾਦਸੇ 'ਚ ਉਕਤ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਮਕਸੂਦਾਂ ਥਾਣਾ ਨੰਬਰ ਅੱਠ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

shivani attri

This news is Content Editor shivani attri