ਸੜਕ ਹਾਦਸੇ ਵਿੱਚ ਕਿਸਾਨ ਦੀ ਮੌਤ

03/21/2020 10:08:58 AM

ਟਾਂਡਾ (ਵਰਿੰਦਰ ਪੰਡਿਤ)— ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਗ੍ਰੇਟ ਪੰਜਾਬ ਸੈਲੀਬ੍ਰੇਸ਼ਨ ਰਿਜ਼ਾਰਟ ਪਿੰਡ ਖੱਖ ਨਜ਼ਦੀਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ ਕਿਸਾਨ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਹਾਦਸਾ ਸਵੇਰੇ 4 ਵਜੇ ਉਸ ਸਮੇਂ ਵਾਪਰਿਆ ਜਦੋਂ ਪਿੰਡ ਜਹੂਰਾ ਤੋਂ ਏ. ਬੀ. ਸ਼ੂਗਰ ਮਿੱਲ ਦਸੂਹਾ ਗੰਨਾ ਲੈ ਕੇ ਜਾ ਰਹੇ ਟਰੈਕਟਰ 'ਚ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਅਤੇ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਜਿਸ ਕਾਰਨ ਟਰੈਕਟਰ ਹੇਠਾਂ ਆਉਣ ਕਾਰਨ ਟਰੈਕਟਰ ਚਾਲਕ ਪੰਨਾ ਲਾਲ ਪੁੱਤਰ ਬੂਟਾ ਰਾਮ ਨਿਵਾਸੀ ਜਹੂਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਾਂਡਾ ਪੁਲਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


shivani attri

Content Editor

Related News