ਬੱਸ ਨੇ ਆਟੋ ਨੂੰ ਮਾਰੀ ਟੱਕਰ, 2 ਦੀ ਮੌਤ

03/14/2020 6:27:41 PM

ਰੂਪਨਗਰ (ਵਿਜੇ ਸ਼ਰਮਾ)— ਰੇਲਵੇ ਫਾਟਕ ਰੂਪਨਗਰ ਨੇੜੇ ਬੱਸ ਅਤੇ ਆਟੋ ਵਿਚਕਾਰ ਟੱਕਰ ਹੋ ਜਾਣ ਕਰਕੇ ਆਟੋ ਚਾਲਕ ਅਤੇ ਇਕ ਸਵਾਰੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪੁਲਸ ਨੇ ਬੱਸ ਚਾਲਕ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਪੁਲਸ ਨੂੰ ਦਿੱਤੇ ਬਿਆਨਾਂ 'ਚ ਰਮੇਸ਼ ਕੁਮਾਰ ਨਿਵਾਸੀ ਰਾਮ ਸ਼ਹਿਰ (ਹਿ.ਪ੍ਰੇ.) ਨੇ ਦੱਸਿਆ ਕਿ ਉਹ ਆਪਣੇ ਨਿੱਜੀ ਕੰਮ ਲਈ ਆਟੋ 'ਚ ਸਵਾਰ ਹੋ ਕੇ ਜਾ ਰਿਹਾ ਸੀ ਅਤੇ ਉਸ ਆਟੋ 'ਚ ਦੋ ਹੋਰ ਸਵਾਰੀਆਂ ਮੌਜੂਦ ਸਨ। ਰੇਲਵੇ ਸਟੇਸ਼ਨ ਰੂਪਨਗਰ ਨੇੜੇ ਇਕ ਬੱਸ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਜਿਸ 'ਚ ਆਟੋ ਚਾਲਕ ਬਲਵਿੰਦਰ ਸਿੰਘ ਅਤੇ ਇਕ ਹੋਰ ਸਵਾਰੀ ਕਰਤਾਰ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਬੱਸ ਚਾਲਕ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

shivani attri

This news is Content Editor shivani attri