ਸੜਕ ਹਾਦਸੇ ਕਾਰਨ ਘਰ ''ਚ ਵਿਛਿਆ ਸੱਥਰ,3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
Tuesday, Sep 15, 2020 - 06:00 PM (IST)

ਬਲਾਚੌਰ (ਵਿਨੋਦ ਬੈਂਸ): ਅੱਜ ਤੜਕਸਾਰ ਕਰੀਬ 7 ਵਜੇ ਬਲਾਚੌਰ-ਭੁਲੇਖਾ ਚੌਕ ਤੋਂ ਜੋ ਸੜਕ ਗੜ੍ਹਸ਼ੰਕਰ ਹਾਈਵੇ ਨਾਲ ਜੁੜਦੀ ਹੈ ਉਸ 'ਤੇ ਇਕ ਮੋਟਰਸਾਈਕਲ ਸਵਾਰ ਦਾ ਮੋਟਰਸਾਈਕਲ ਨੰਬਰ ਪੀ.ਬੀ. 071/3433 ਕਾਬੂ ਤੋਂ ਬਾਹਰ ਹੋਣ ਕਾਰਣ ਸੜਕ ਕਿਨਾਰੇ ਇਕ ਦਰੱਖਤ ਨਾਲ ਟਕਰਾ ਗਿਆ।
ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਕੇ ਭਰਾਵਾਂ ਦੀ ਸੂਏ 'ਚ ਡੁੱਬਣ ਨਾਲ ਮੌਤ
ਸਿੱਟੇ ਵਜੋਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪ,ਤ ਜਾਣਕਾਰੀ ਅਨੁਸਾਰ ਗੁਲਸ਼ਨ ਕੁਮਾਰ (21) ਪੁੱਤਰ ਜਸਵੀਰ ਸਿੰਘ ਵਾਸੀ ਰਾਮਪੁਰ ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹਸ਼ਿਆਰਪੁਰ ਜੋ ਚੰਡੀਗੜ੍ਹ ਵਿਖੇ ਹੋਟਲ ਮੈਨੇਜਮੈਂਟ ਦਾ ਕੋਰਸ ਕਰਦਾ ਸੀ ਅਤੇ ਹਫ਼ਤੇ ਬਾਅਦ ਉਹ ਅੱਜ ਆਪਣੇ ਘਰ ਆ ਰਿਹਾ ਸੀ। ਸਥਾਨਕ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਪਰਚਾ ਦਰਜ ਕਰਕੇ 174 ਸੀ ਆਰ ਪੀ ਸੀ ਦੀ ਕਾਰਵਾਈ ਅਮਲ 'ਚ ਲਿਆਂਦੀ ਹੈ । ਗੁਲਸ਼ਨ ਦਾ ਪੋਸਟਮਾਰਟਮ ਕਰਾਉਣ ਉਪਰੰਤ ਉਸ ਦੀ ਮ੍ਰਿਤਕ ਦੇਹ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ । ਜ਼ਿਕਰਯੋਗ ਹੈ ਕਿ ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
ਇਹ ਵੀ ਪੜ੍ਹੋ: ਫਰੀਦਕੋਟ ਦੇ ਮੈਡੀਕਲ ਹਸਪਤਾਲ 'ਚ ਕੋਰੋਨਾ ਮਰੀਜ਼ ਨੇ ਤੀਜੀ ਮੰਜ਼ਿਲ ਤੋਂ ਛਲਾਂਗ ਮਾਰ ਕੇ ਕੀਤੀ ਖ਼ੁਦਕੁਸ਼ੀ