ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਕੁਚਲਿਆ, ਗੰਭੀਰ ਜ਼ਖ਼ਮੀ

02/05/2021 4:45:07 PM

ਜਲੰਧਰ (ਵਰੁਣ, ਸੋਨੂੰ)— ਜਲੰਧਰ-ਪਠਾਨਕੋਟ ਹਾਈਵੇਅ ’ਤੇ ਸਰਾਭਾ ਨਗਰ ਦੇ ਕੋਲ ਤੇਜ਼ ਰਫ਼ਤਾਰ ਕਾਰ ਨੇ ਦੋ ਸਾਈਕਲ ਸਵਾਰ ਲੋਕਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਦੇ ਬਾਅਦ ਦੋਵੇਂ ਸਾਈਕਲ ਸਵਾਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੋਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ :  ਜਲੰਧਰ ’ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਚਾਈਨਾ ਡੋਰ ਨਾਲ ਝੁਲਸੇ ਮਾਸੂਮ ਬੱਚੇ (ਵੀਡੀਓ)

PunjabKesari

ਮਿਲੀ ਜਾਣਕਾਰੀ ਮੁਤਾਬਕ ਕਾਰ ਚਾਲਕ ਰਾਜਨ ਸਾਈਰੀਆਂ ਵਾਸੀ ਧਰਮਸ਼ਾਲਾ ਹਿਮਾਲਚ ਪ੍ਰਦੇਸ਼ ਆਪਣੇ ਜੀਜਾ ਓਂਕਾਰ ਸਿੰਘ ਨੂੰ ਲੁਧਿਆਣਾ ’ਚ ਇਲਾਜ ਲਈ ਹਸਪਤਾਲ ਲੈ ਕੇ ਜਾ ਰਿਹਾ ਸੀ।

ਇਹ ਵੀ ਪੜ੍ਹੋ :ਟਾਂਡਾ ’ਚ ਸੈਰ ਕਰ ਰਹੇ ਜੋੜੇ ਨੂੰ ਲੁਟੇਰਿਆਂ ਨੇ ਪਾਇਆ ਘੇਰਾ, ਗੋਲੀ ਚਲਾ ਕੀਤੀ ਲੁੱਟਖੋਹ

PunjabKesari

ਜਿਵੇਂ ਹੀ ਉਹ ਸਰਾਭਾ ਨਗਰ ਦੇ ਕੋਲ ਪਹੁੰਚਿਆ ਤਾਂ ਉਸ ਦੀ ਕਾਰ ਸਾਈਕਲ ’ਤੇ ਜਾ ਰਹੇ ਦੋ ਲੋਕਾਂ ਨਾਲ ਟਕਰਾ ਗਈ। ਹਾਦਸੇ ’ਚ ਦੋਵੇਂ ਮਜ਼ਦੂਰ ਬੰਗਾਲੀ ਰਾਮ ਪੁੱਤਰ ਹਜ਼ਾਰੀ ਰਾਮ ਵਾਸੀ ਮੁਕੇਰੀਆਂ ਅਤੇ ਮਹਿੰਦਰ ਲਾਲ ਪੁੱਤਰ ਗੋਵਿੰਗ ਵਾਸੀ ਬੁਲੰਦਪੁਰ, ਜਲੰਧਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 8 ਦੇ ਏ. ਐੱਸ. ਆਈ. ਗੁਰਮੇਲ ਸਿੰਘ ਮੌਕੇ ’ਤੇ ਪਹੁੰਚੇ ਅਤੇ ਕਾਰ ਚਾਲਕ ਨੂੰ ਕਾਬੂ ਕਰ ਲਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ


shivani attri

Content Editor

Related News