ਸੜਕ ਹਾਦਸੇ ਵਿਚ ਵਿਆਹੁਤਾ ਔਰਤ ਦੀ ਮੌਤ

09/01/2021 2:06:06 PM

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਪਿੰਡ ਬੜਾ ਪਿੰਡ ਰੂਪਨਗਰ-ਸ੍ਰੀ ਕੀਰਤਪੁਰ ਸਾਹਿਬ ਕੌਮੀ ਮਾਰਗ ’ਤੇ ਇਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਦੀ ਫੇਟ ਵੱਜਣ ਕਾਰਨ ਇਕ ਨੌਜਵਾਨ ਔਰਤ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਭਰਤਗੜ੍ਹ ਪੁਲਸ ਚੌਂਕੀ ਤੋਂ ਜਾਂਚ ਅਧਿਕਾਰੀ ਏ. ਐੱਸ. ਆਈ. ਰਾਜ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਔਰਤ ਸੁਖਵਿੰਦਰ ਕੌਰ (30) ਪਤਨੀ ਸੁਖਵਿੰਦਰ ਸਿੰਘ ਵਾਸੀ ਬੜਾ ਪਿੰਡ ਥਾਣਾ ਸ੍ਰੀ ਕੀਰਤਪੁਰ ਸਾਹਿਬ ਭਰਤਗੜ੍ਹ ਦੇ ਇਕ ਮੈਡੀਕਲ ਸਟੋਰ ਤੋਂ ਦਵਾਈ ਲੈ ਕੇ ਆਪਣੇ ਘਰ ਨੂੰ ਆ ਰਹੀ ਸੀ।

ਇਹ ਵੀ ਪੜ੍ਹੋ: ਕੋਟਫਤੂਹੀ ਵਿਖੇ 19 ਸਾਲਾ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ, ਫਾਹੇ ਨਾਲ ਲਟਕਦੀ ਮਿਲੀ ਲਾਸ਼
ਜਦੋਂ ਇਹ ਬੜਾ ਪਿੰਡ ਨਜ਼ਦੀਕ ਸੜਕ ਕਿਨਾਰੇ ਖੜ੍ਹੀ ਸੀ ਤਾਂ ਭਰਤਗੜ੍ਹ ਦੀ ਸਾਈਡ ਤੋਂ ਸ੍ਰੀ ਕੀਰਤਪੁਰ ਸਾਹਿਬ ਵੱਲ ਜਾ ਰਹੇ ਇਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਇਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਇਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਅਤੇ ਵਾਹਨ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਸਥਾਨਕ ਲੋਕਾਂ ਨੇ ਜ਼ਖ਼ਮੀ ਸੁਖਵਿੰਦਰ ਕੌਰ ਨੂੰ ਚੁੱਕ ਕੇ ਇਲਾਜ ਲਈ ਸੀ. ਐੱਚ. ਸੀ. ਭਰਤਗੜ੍ਹ ਪਹੁੰਚਾਇਆ ਜਿੱਥੇ ਡਾਕਟਰ ਨੇ ਜਾਂਚ ਕਰ ਕੇ ਇਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਸ ਨੇ ਮ੍ਰਿਤਕ ਸੁਖਵਿੰਦਰ ਕੌਰ ਦੇ ਸਹੁਰਾ ਗੁਰਦਿਆਲ ਸਿੰਘ ਪੁੱਤਰ ਸਵ. ਬਚਨਾ ਰਾਮ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਇਸ ਨੂੰ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ । ਪੁਲਸ ਵੱਲੋਂ ਅਣਪਛਾਤੇ ਵਾਹਨ ਅਤੇ ਉਸ ਦੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕਾਂਗਰਸ ਦਾ ਕਲੇਸ਼ ਹਲ ਕਰਵਾਉਣ ਆਏ ਰਾਵਤ ਖ਼ੁਦ ਵਿਵਾਦ 'ਚ ਫਸੇ, ਸਿੱਧੂ ਤੇ ਟੀਮ ਦੀ 5 ਪਿਆਰਿਆਂ ਨਾਲ ਕੀਤੀ ਤੁਲਨਾ


shivani attri

Content Editor

Related News