ਪਠਾਨਕੋਟ ਚੌਕ ਫਲਾਈਓਵਰ ''ਤੇ 5 ਵਾਹਨਾਂ ਵਿਚਕਾਰ ਟੱਕਰ, ਇਕ ਜ਼ਖ਼ਮੀ

10/18/2020 2:47:40 PM

ਜਲੰਧਰ (ਜ. ਬ.)— ਪਠਾਨਕੋਟ ਚੌਕ ਫਲਾਈਓਵਰ 'ਤੇ ਬੱਸ ਵੱਲੋਂ ਅਚਾਨਕ ਬ੍ਰੇਕ ਲਾਉਣ 'ਤੇ 2 ਟਿੱਪਰਾਂ ਸਮੇਤ 5 ਵਾਹਨ ਆਪਸ ਵਿਚ ਟਕਰਾਅ ਗਏ। ਹਾਦਸੇ 'ਚ ਇਕ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਜਿਸ ਦਾ ਚਾਲਕ ਵੀ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਫਲਾਈਓਵਰ 'ਤੇ ਲੰਮਾ ਜਾਮ ਲੱਗ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਨੁਕਸਾਨੇ ਵਾਹਨਾਂ ਨੂੰ ਸਾਈਡ 'ਤੇ ਕਰਵਾ ਕੇ ਜਾਮ ਨੂੰ ਖੁੱਲ੍ਹਵਾਇਆ।

ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਦੀ ਰੂਹ ਕੰਬਾਊ ਵਾਰਦਾਤ, ਸੁੱਤੀ ਪਈ ਨੂੰਹ ਨੂੰ ਲਾਈ ਅੱਗ

ਜਾਣਕਾਰੀ ਦਿੰਦੇ ਟਿੱਪਰ ਦੇ ਚਾਲਕ ਗੱਜਣ ਸਿੰਘ ਨੇ ਦੱਸਿਆ ਕਿ ਉਹ ਟਿੱਪਰ ਲੈ ਕੇ ਗੜ੍ਹਸ਼ੰਕਰ ਤੋਂ ਤਰਨਤਾਰਨ ਵੱਲ ਜਾ ਰਿਹਾ ਸੀ। ਜਿਉਂ ਹੀ ਉਹ ਪਠਾਨਕੋਟ ਚੌਕ ਫਲਾਈਓਵਰ 'ਤੇ ਪਹੁੰਚਿਆ ਤਾਂ ਉਸ ਅੱਗੇ ਜਾ ਰਹੀ ਇਕ ਬੱਸ ਦੇ ਚਾਲਕ ਨੇ ਅਚਾਨਕ ਬ੍ਰੇਕ ਲਾ ਦਿੱਤੀ, ਜਿਸ ਤੋਂ ਬਾਅਦ ਉਸ ਦੇ ਟਿੱਪਰ ਸਮੇਤ ਇਕ ਹੋਰ ਟਿੱਪਰ ਤੇ 3 ਵਾਹਨ ਇਕ-ਦੂਜੇ ਵਿਚਕਾਰ ਟਕਰਾਅ ਗਏ। ਹਾਦਸੇ 'ਚ ਇਕ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਜਦੋਂ ਕਿ ਹੋਰ ਵਾਹਨਾਂ ਦਾ ਵੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: ਘਰ 'ਚ ਚੱਲ ਰਿਹਾ ਸੀ ਇਹ ਗੰਦਾ ਧੰਦਾ, ਪੁਲਸ ਨੇ ਛਾਪਾ ਮਾਰ ਇਤਰਾਜ਼ਯੋਗ ਹਾਲਤ 'ਚ ਫੜੀਆਂ ਔਰਤਾਂ

ਜ਼ਿਆਦਾ ਨੁਕਸਾਨੇ ਵਾਹਨ ਦਾ ਚਾਲਕ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਾਫੀ ਮੁਸ਼ੱਕਤ ਉਪਰੰਤ ਜਾਮ ਖੁੱਲ੍ਹਵਾਇਆ। ਥਾਣਾ ਨੰਬਰ 8 ਦੇ ਏ. ਐੱਸ. ਆਈ. ਕ੍ਰਿਪਾਲ ਸਿੰਘ ਨੇ ਕਿਹਾ ਕਿ ਬੱਸ ਦੇ ਅੱਗੇ ਇਕ ਕਾਰ ਸੀ, ਜਿਸ ਨੇ ਸਭ ਤੋਂ ਪਹਿਲਾਂ ਬ੍ਰੇਕ ਲਗਾਈ। ਉਪਰੰਤ ਉਪਰੋਕਤ ਵਾਹਨ ਇਕ-ਦੂਜੇ ਵਿਚਕਾਰ ਟਕਰਾ ਗਏ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੂਜੇ ਪਾਸੇ ਟਿੱਪਰ ਚਾਲਕ ਨੇ ਪੁਲਸ 'ਤੇ ਗਲਤ ਵਿਵਹਾਰ ਕਰਨ ਦਾ ਦੋਸ਼ ਵੀ ਲਾਇਆ।
ਇਹ ਵੀ ਪੜ੍ਹੋ: ਪਰਿਵਾਰ ਕਰ ਰਿਹਾ ਸੀ ਅੰਤਿਮ ਸੰਸਕਾਰ ਦੀਆਂ ਰਸਮਾਂ, ਅਚਾਨਕ ਆਏ ਫੋਨ ਨੇ ਉਡਾ ਦਿੱਤੇ ਸਭ ਦੇ ਹੋਸ਼


shivani attri

Content Editor

Related News