ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

11/19/2020 4:45:50 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਬੀਤੀ ਰਾਤ ਹੁਸ਼ਿਆਰਪੁਰ ਰੋਡ 'ਤੇ ਪਿੰਡ ਬੈਚਾਂ ਨੇੜੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਰਾਮ ਸਿੰਘ ਵਾਸੀ ਬੈਚ ਬਾਜਾ ਦੇ ਰੂਪ ਵਿੱਚ ਹੋਈ ਹੈ।

ਇਹ ਵੀ ਪੜ੍ਹੋ: ​​​​​​​ ਪਿਓ-ਪੁੱਤ ਦਾ ਸ਼ਰਮਨਾਕ ਕਾਰਾ, ਰੇਲਵੇ ਮੁਲਾਜ਼ਮ ਨੂੰ ਕੁੱਟ-ਕੁੱਟ ਕੀਤਾ ਬੇਹਾਲ, ਘਟਨਾ ਕੈਮਰੇ 'ਚ ਕੈਦ

ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟਾਂਡਾ ਤੋਂ ਆਪਣੇ ਪਿੰਡ ਆ ਰਹੇ ਮੋਟਰਸਾਈਕਲ ਸਵਾਰ ਦੇ ਵਿੱਚ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। | ਟਾਂਡਾ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਅਣਪਛਾਤੇ ਕਾਰ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਆਈ. ਜਸਬੀਰ ਸਿੰਘ ਬਰਾੜ ਹਾਦਸੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਖ਼ੌਫਨਾਕ ਵਾਰਦਾਤ: ਪ੍ਰਤਾਪ ਬਾਗ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਜਲੰਧਰ 'ਚ ਈ. ਡੀ. ਸਾਹਮਣੇ ਹੋਏ ਪੇਸ਼


shivani attri

Content Editor

Related News