ਜਲੰਧਰ ਵਿਖੇ 2 ਗੱਡੀਆਂ ਦੀ ਹੋਈ ਭਿਆਨਕ ਟੱਕਰ, ਮੋਟਰਸਾਈਕਲ ਸਵਾਰ ਜ਼ਖਮੀ

03/19/2022 3:03:54 PM

ਜਲੰਧਰ (ਵਰੁਣ)- ਜਲੰਧਰ ਦੇ ਅਰਬਨ ਅਸਟੇਟ ਫੇਸ-2 ਦੇ ਚੌਂਕ ’ਤੇ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ ਹੋਣ ਦੀ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਪਿੱਛੋਂ ਤੇਜ਼ ਰਫ਼ਤਾਰ ਵਿੱਚ ਆ ਰਹੀ ਸੀ, ਜਿਸ ਨੇ ਅੱਗੇ ਜਾ ਕੇ ਵਾਕਸਬੈਗਨ ਦੀ ਐੱਸ. ਯੂ. ਵੀ. ਗੱਡੀ ਵਿੱਚ ਜ਼ੋਰਦਾਰ ਟੱਕਰ ਮਾਰੀ। ਇਸ ਹਾਦਸੇ ਵਿਚ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਦੋਹਾਂ ਕਾਰਾਂ ਦੀ ਟੱਕਰ ਵਿੱਚ ਇਕ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਲੋਕਾਂ ਵੱਲੋਂ ਨਜ਼ਦੀਕੀ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: ਭਾਜਪਾ ਆਗੂ ਮਹਿੰਦਰ ਭਗਤ ਦੇ ਗੰਨਮੈਨ ਨੇ ਖ਼ੁਦ ਨੂੰ ਮਾਰੀ ਗੋਲ਼ੀ

ਉਥੇ ਹੀ ਮੌਕੇ ਉਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਜ਼ਖ਼ਮੀ ਦੀਆਂ ਦੋਵੇਂ ਲੱਤਾਂ ਵਿਚ ਫਰੈਕਚਰ ਆਇਆ ਹੈ।  ਦੂਜੀ ਗੱਡੀ ਦੇ ਮਾਲਕ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਸ ਗੱਡੀ ਨੇ ਪਿੱਛੇ ਹੋਰ 2 ਗੱਡੀਆਂ ਨੂੰ ਵੀ ਟੱਕਰ ਮਾਰੀ ਹੈ ਅਤੇ ਅਰਬਨ ਅਸਟੇਟ ਫੇਸ-2 ਡੀ. ਬਲਾਕ ਦੇ ਚੌਂਕ ’ਤੇ ਆ ਕੇ ਫਿਰ ਤੋਂ ਗੱਡੀ ਅਤੇ ਮੋਟਰਸਾਈਕਲ ਨੂੰ ਬੁਰੀ ਤਰ੍ਹਾਂ ਨਾਲ ਆਪਣੀ ਲਪੇਟ ਵਿੱਚ ਲੈ ਲਿਆ। ਮੌਕੇ ’ਤੇ ਥਾਣਾ ਨੰਬਰ-7 ਦੀ ਪੁਲਸ ਪਹੁੰਚੀ। ਜਾਣਕਾਰੀ ਮੁਤਾਬਕ ਮਾਰੂਤੀ ਬਲੈਨੋ ਗੱਡੀ ਦਾ ਡਰਾਈਵਰ ਮੌਕੇ ’ਤੇ ਫਰਾਰ ਹੋ ਗਿਆ ਹੈ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ, ਹੋਲਾ-ਮਹੱਲਾ ਵੇਖਣ ਆਈ ਔਰਤ ਨਾਲ ਗੱਡੀ ’ਚ ਗੈਂਗਰੇਪ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News