ਸੰਤੁਲਨ ਵਿਗੜਨ ਕਾਰਨ ਹਾਦਸੇ ਦਾ ਸ਼ਿਕਾਰ ਹੋਈ ਬੋਲੈਰੋ ਗੱਡੀ
Monday, Dec 23, 2024 - 06:18 PM (IST)
ਕਾਠਗੜ੍ਹ (ਰਾਜੇਸ਼ ਸ਼ਰਮਾ)- ਰੂਪਨਗਰ-ਬਲਾਚੌਰ ਰਾਸ਼ਟਰੀ ਮਾਰਗ ’ਤੇ ਸਥਿਤ ਗੁਰਦੁਆਰਾ ਟਿੱਬੀ ਸਾਹਿਬ ਆਸਰੋਂ ਦੇ ਨੇੜੇ ਇਕ ਤੇਜ਼ ਰਫ਼ਤਾਰ ਬੋਲੈਰੋ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋ ਗਈ ਪਰ ਇਸ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਰਾਹਗੀਰਾਂ ਦੁਆਰਾ ਮਿਲੀ ਸੂਚਨਾ ਦੇ ਆਧਾਰ ’ਤੇ ਜਦੋਂ ਉਸ ਨੇ ਟੀਮ ਸਮੇਤ ਘਟਨਾ ਸਥਾਨ ’ਤੇ ਜਾ ਕੇ ਵੇਖਿਆ ਤਾਂ ਇਕ ਬੋਲੈਰੋ ਗੱਡੀ ਨੰਬਰ ਪੀ. ਬੀ. 61ਏ 0059 ਜਿਸ ਨੂੰ ਬਲਜਿੰਦਰ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਤੇੜਾਂ ਕਲਾਂ (ਅਜਨਾਲਾ) ਚਲਾ ਰਿਹਾ ਸੀ ਅਤੇ ਉਹ ਰੋਪੜ ਤੋਂ ਬਲਾਚੌਰ ਸਾਈਡ ਨੂੰ ਜਾ ਰਹੇ ਸੀ ਜਦੋਂ ਇਹ ਬੋਲੈਰੋ ਗੱਡੀ ਗੁਰਦੁਆਰਾ ਟਿੱਬੀ ਸਾਹਿਬ ਨਜ਼ਦੀਕ ਪੈਂਦੇ ਮੋੜ ਕੋਲ ਪਹੁੰਚੀ ਤਾਂ ਤੇਜ ਸਪੀਡ ਕਾਰਨ ਇਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਬੇਕਾਬੂ ਹੋ ਕੇ ਡਿਵਾਈਡਰ ’ਤੇ ਜਾ ਚੜ੍ਹੀ, ਜਿਸ ਨਾਲ ਬੋਲੈਰੋ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਇਸ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਐੱਸ. ਐੱਸ. ਐੱਫ਼. ਦੀ ਟੀਮ ਵਲੋਂ ਬਲੇਰੋ ਗੱਡੀ ਨੂੰ ਸਾਇਡ ’ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ ਗਿਆ ਅਤੇ ਇਸ ਹਾਦਸੇ ਦੀ ਸੂਚਨਾ ਆਸਰੋਂ ਪੁਲਸ ਚੌਂਕੀ ਨੂੰ ਦੇ ਦਿੱਤੀ ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਚਿਤਾਵਨੀ ਜਾਰੀ, ਜਾਣੋ ਅਗਲੇ ਦਿਨਾਂ ਦਾ Weather Update
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e