ਬੇਕਾਬੂ ਹੋ ਕੇ ਕਾਰ ਪਲਟਣ ਕਾਰਨ ਵਾਪਰਿਆ ਹਾਦਸਾ
Thursday, Jan 09, 2025 - 06:03 PM (IST)
ਕਾਠਗੜ੍ਹ (ਰਾਜੇਸ਼ ਸ਼ਰਮਾ) ਬਲਾਚੌਰ-ਰੂਪਨਗਰ ਨੈਸ਼ਨਲ ਹਾਈਵੇਅ 'ਤੇ ਪਿੰਡ ਰੱਕੜਾਂ ਬੇਟ ਵਿਖੇ ਰਾਤ 12 ਵਜੇ ਦੇ ਕਰੀਬ ਤੇਜ਼ ਰਫ਼ਤਾਰ ਇਕ ਵਰਨਾ ਕਾਰ ਬੇਕਾਬੂ ਹੋ ਕੇ ਪਲਟੀਆਂ ਖਾਂਦੀ ਹੋਈ ਨਾਲ ਲੱਗਦੇ ਖੇਤਾਂ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਉਸ ਵਿੱਚ ਸਵਾਰਾਂ ਦਾ ਵਾਲ-ਵਾਲ ਬਚਾਅ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ ! ਸਰਦੀਆਂ 'ਚ ਕਿਧਰੇ ਇਹ ਗਲਤੀਆਂ ਜਾਨ 'ਤੇ ਨਾ ਪੈ ਜਾਣ ਭਾਰੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਜਦੋਂ ਉਨ੍ਹਾਂ ਦੀ ਪੁਲਸ ਟੀਮ ਨੇ ਜਾ ਕੇ ਵੇਖਿਆ ਤਾਂ ਇਕ ਕਾਲੇ ਰੰਗ ਦੀ ਵਰਨਾ ਕਾਰ ਖੇਤ ਵਿੱਚ ਡਿੱਗੀ ਹੋਈ ਸੀ ਪਰ ਕਾਰ ਚਾਲਕ ਮੌਕੇ 'ਤੇ ਮੌਜੂਦ ਨਹੀਂ ਸੀ ਜਦਕਿ ਕਾਰ ਦੇ ਅੱਗੇ ਪਿੱਛੇ ਨੰਬਰ ਪਲੇਟਾਂ ਵੀ ਨਹੀਂ ਸਨ। ਐੱਸ. ਐੱਸ. ਐੱਫ਼. ਟੀਮ ਵੱਲੋਂ ਇਸ ਹਾਦਸੇ ਦੀ ਸੂਚਨਾ ਸਦਰ ਥਾਣਾ ਬਲਾਚੌਰ ਨੂੰ ਦੇ ਦਿੱਤੀ ਗਈ ਹੈ ਅਤੇ ਹਾਦਸੀ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ 'ਚ 2 ਨੌਜਵਾਨਾਂ ਦਾ ਕਤਲ ਕਰਨ ਵਾਲਾ ਮਨੀ ਨੋਇਡਾ ਤੋਂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e