ਮੋਟਰਸਾਈਕਲ ਦੀ ਫੇਟ ਵੱਜਣ ਨਾਲ ਬਜ਼ੁਰਗ ਔਰਤ ਦੀ ਮੌਤ

04/09/2022 6:08:33 PM

ਨੂਰਪੁਰਬੇਦੀ (ਭੰਡਾਰੀ)- ਬੀਤੀ ਸ਼ਾਮ ਚੌਂਕੀ ਕਲਵਾਂ ਅਧੀਨ ਪੈਂਦੇ ਬੱਸ ਅੱਡਾ ਕਾਹਨਪੁਰ ਖੂਹੀ ਵਿਖੇ ਸੜਕ ਕਰਾਸ ਕਰਦੇ ਸਮੇਂ ਮੋਟਰਸਾਈਕਲ ਦੀ ਫੇਟ ਵੱਜਣ ਨਾਲ ਇਕ 70 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ। ਪੁਲਸ ਕੋਲ ਦਰਜ ਕਰਵਾਏ ਬਿਆਨਾਂ ’ਚ ਮ੍ਰਿਤਕ ਔਰਤ ਦੇ ਲੜਕੇ ਗੁਰਮੀਤ ਸਿੰਘ ਪੁੱਤਰ ਸੋਮ ਨਾਥ ਨਿਵਾਸੀ ਪਿੰਡ ਕਾਹਨਪੁਰ ਖੂਹੀ, ਥਾਣਾ ਨੂਰਪੁਰਬੇਦੀ ਨੇ ਦੱਸਿਆ ਕਿ ਉਸ ਦੀ ਮਾਤਾ ਲਛਮੀ ਦੇਵੀ ਸ਼ਾਮੀਂ ਕਰੀਬ 6 ਕੁ ਵਜੇ ਘਰ ਤੋਂ ਬੱਸ ਅੱਡਾ ਕਾਹਨਪੁਰ ਖੂਹੀ ਵਿਖੇ ਸਮਾਨ ਲੈਣ ਲਈ ਗਈ ਸੀ ਪਰ ਜਦੋਂ ਉਹ ਸਡ਼ਕ ਕਰਾਸ ਕਰਨ ਲਈ ਅੱਡੇ ’ਤੇ ਖੜ੍ਹੀ ਸੀ ਤਾਂ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਚਾਲਕ ਨੇ ਲਾਪਰਵਾਹੀ ਨਾਲ ਉਸ ਦੀ ਮਾਤਾ ’ਚ ਮੋਟਰਸਾਈਕਲ ਦੀ ਟੱਕਰ ਮਾਰੀ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ।

ਇਹ ਵੀ ਪੜ੍ਹੋ:  ਮੋਗਾ ਦੇ SSP ਦੀ ਵੱਡੀ ਕਾਰਵਾਈ, SHO ਸਮੇਤ ਦੋ ਏ.ਐੱਸ.ਆਈ. ਕੀਤੇ ਸਸਪੈਂਡ

ਇਸ ਦੌਰਾਨ ਉਸ ਨੂੰ ਤੁਰੰਤ ਇਲਾਜ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਇਕ ਨਿਜੀ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਵੱਲੋਂ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ ਜਿੱਥੇ ਜ਼ਖਮਾਂ ਦੀ ਤਾਬ ਨਾਲ ਝੱਲਦਿਆਂ ਇਲਾਜ ਦੌਰਾਨ ਉਨ੍ਹਾਂ ਦਮ ਤੋੜ ਦਿੱਤਾ। ਚੌਂਕੀ ਕਲਵਾਂ ਦੇ ਇੰਚਾਰਜ ਏ. ਐੱਸ. ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਲਛਮੀ ਦੇਵੀ ਦੇ ਲੜਕੇ ਗੁਰਮੀਤ ਸਿੰਘ ਦੇ ਬਿਆਨਾਂ ’ਤੇ ਮੋਟਰਸਾਈਕਲ ਚਾਲਕ ਜਿਸ ਦੀ ਪਛਾਣ ਏਕਮ ਪੁੱਤਰ ਮੰਗਲ ਸਿੰਘ ਨਿਵਾਸੀ ਪਿੰਡ ਕਾਹਨਪੁਰ ਖੂਹੀ, ਥਾਣਾ ਨੂਰਪੁਰਬੇਦੀ ਵਜੋਂ ਹੋਈ ਹੈ ਦੇ ਖ਼ਿਲਾਫ਼ ਧਾਰਾ 279 ਅਤੇ 304-ਏ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਬਠਿੰਡਾ ਪੁੱਜੇ CM ਭਗਵੰਤ ਮਾਨ ਨੇ ਕਿਹਾ- ਅਜਿਹੀ ਪਲਾਨਿੰਗ ਕਰਾਂਗੇ ਕਿ ਅੰਗਰੇਜ਼ ਵੀ ਇਥੇ ਨੌਕਰੀਆਂ ਮੰਗਣ ਆਉਣਗੇ 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News