ਸਾਈਕਲ ਸਵਾਰ ਨੌਜਵਾਨਾਂ ਨੂੰ ਟਰੈਕਟਰ ਟਰਾਲੀ ਨੇ ਮਾਰੀ ਟੱਕਰ, ਇਕ ਦੀ ਮੌਤ

Saturday, May 30, 2020 - 01:27 PM (IST)

ਸਾਈਕਲ ਸਵਾਰ ਨੌਜਵਾਨਾਂ ਨੂੰ ਟਰੈਕਟਰ ਟਰਾਲੀ ਨੇ ਮਾਰੀ ਟੱਕਰ, ਇਕ ਦੀ ਮੌਤ

ਜਲੰਧਰ (ਰਮਨ, ਮਾਹੀ)— ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾ ਨੇੜੇ ਦੋ ਸਾਈਕਲ ਸਵਾਰ ਨੌਜਵਾਨਾਂ ਨੂੰ ਇਕ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ।

PunjabKesari

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੀ ਪੁਲਸ ਨੇ ਸਬ ਇੰਸਪੈਕਟਰ ਰਘੁਵੀਰ ਸਿੰਘ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਘੁਵੀਰ ਸਿੰਘ ਨੇ ਦੱਸਿਆ ਕਿ ਟਰੈਕਟਰ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਅਤੇ ਜਲਦੀ ਹੀ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਮ੍ਰਿਤਕ ਦੀ ਪਛਾਣ ਸੁਸ਼ੀਲ ਪੁੱਤਰ ਸਤਿੰਦਰ ਸਾਹੂ ਵਾਸੀ ਗਲੀ ਨੰਬਰ ਤਿੰਨ ਗਦਾਈਪੁਰ ਵਜੋਂ  ਹੋਈ ਹੈ।

PunjabKesari

ਜਾਣਕਾਰੀ ਦਿੰਦੇ ਹੋਏ ਐਡੀਸ਼ਨਲ ਐੱਸ. ਐੱਚ. ਓ. ਰਘਵੀਰ ਸਿੰਘ ਨੇ ਦੱਸਿਆ ਕਿ ਦੋ ਪ੍ਰਵਾਸੀ ਨੌਜਵਾਨ ਆਪਣੇ ਘਰ ਗਦਾਈਪੁਰ ਤੋਂ ਪਿੰਡ ਰਾਏਪੁਰ ਸੂਰ ਵੱਲ ਜਾ ਰਹੇ ਸਨ ਅਤੇ ਜਦੋਂ ਪਿੰਡ ਰੰਧਾਵਾ ਮਸੰਦਾਂ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਉਨ੍ਹਾਂ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਇਕ ਨੌਜਵਾਨ ਸੁਸ਼ੀਲ (15) ਟਰਾਲੀ ਦੀ ਚਪੇਟ 'ਚ ਆ ਗਿਆ, ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ।


author

shivani attri

Content Editor

Related News