ਟਾਟਾ 407 ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ''ਚ ਬੀਬੀ ਨੇ ਇੰਝ ਬਚਾਈ ਆਪਣੀ ਜਾਨ

07/20/2020 4:26:40 PM

ਜਲੰਧਰ (ਵਰੁਣ, ਸੋਨੂੰ)— ਪਠਾਨਕੋਟ ਚੌਂਕ ਨੇੜੇ ਟਾਟਾ 407 ਗੱਡੀ ਅਚਾਨਕ ਬੇਕਾਬੂ ਹੋ ਕੇ ਪਲਟ ਜਾਣ ਕਰਕੇ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਦਸੇ ਦੌਰਾਨ ਟਾਟਾ 407 ਦੇ ਡਰਾਈਵਰ ਨੇ ਗੱਡੀ ਜਦੋਂ ਡਿਵਾਈਡਰ 'ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਤਾਂ ਸਾਹਮਣੇ ਤੋਂ ਆ ਰਹੀ ਐਕਟਿਵਾ ਸਵਾਰ ਬੀਬੀ ਅੱਗੇ ਆ ਗਈ। ਬੀਬੀ ਨੇ ਟਾਟਾ 407 ਨੂੰ ਆਪਣੇ ਵੱਲ ਆਉਂਦੇ ਐਕਟਿਵਾ ਤੋਂ ਛਾਲ ਮਾਰ ਕੇ ਜਾਨ ਬਚਾਈ। ਇਸ ਹਾਦਸੇ 'ਚ ਮਹਿਲਾ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਥਾਣਾ ਨੰਬਰ 8 ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਆਕਸਫੋਰਡ ਯੂਨੀਵਰਸਿਟੀ 'ਚ ਪੜ੍ਹੇਗੀ ਭਾਰਤ ਦੀ ਪਹਿਲੀ ਦਿਵਿਆਂਗ ਪੰਜਾਬਣ, ਕੈਪਟਨ ਨੇ ਦਿੱਤੀ ਸ਼ਾਬਾਸ਼ੀ

ਇਸੇ ਤਰ੍ਹਾਂ ਇਕ ਹੋਰ ਹਾਦਸੇ 'ਚ ਕਾਲੀਆ ਕਾਲੋਨੀ ਕੋਲ ਕਾਰ ਪਲਟਣ ਨਾਲ ਮਾਡਲ ਟਾਊਨ 'ਚ ਪੰਜਾਬ ਐਂਡ ਸਿੰਧ ਬੈਂਕ ਦੀ ਮੈਨੇਜਰ ਹਰਪ੍ਰੀਤ ਕੌਰ ਜ਼ਖ਼ਮੀ ਹੋ ਗਈ। ਉਹ ਆਪਣੀ ਹਾਂਡਾ ਅਮੇਜ 'ਚ ਅੰਮ੍ਰਿਤਸਰ ਤੋਂ ਜਲੰਧਰ ਦਫ਼ਤਰ ਆ ਰਹੀ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਈ। ਹਰਪ੍ਰੀਤ ਕੌਰ ਨੇ ਦੱਸਿਆ ਕਿ ਕਾਲੀਆ ਕਾਲੋਨੀ ਦੇ ਕੋਲ ਉਸ ਦੀ ਗੱਡੀ ਬੇਕਾਬੂ ਹੋ ਕੇ ਪਲਟ ਗਈ ਅਤੇ ਟਾਇਰ ਫਟ ਜਾਣ ਨਾਲ ਪਲਟ ਗਈ। ਹਾਦਸੇ 'ਚ ਉਕਤ ਬੀਬੀ ਕਾਫ਼ੀ ਜ਼ਖ਼ਮੀ ਹੋ ਗਈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਸ ਨੇ ਜਨਾਨੀ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਹੈ।
ਇਹ ਵੀ ਪੜ੍ਹੋ: ਪ੍ਰੀਤਮ ਸਿੰਘ ਦੇ ਪਰਿਵਾਰ ਨੇ ਅਸਥੀਆਂ ਲੈਣ ਤੋਂ ਕੀਤਾ ਇਨਕਾਰ, ਹਾਈਕੋਰਟ 'ਚ 'ਰਿਟ' ਕਰਨਗੇ ਦਾਇਰ

ਪੁਲਸ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਜਲੰਧਰ ਜਾਂਦੇ ਸਮੇਂ ਜਨਾਨੀ ਦੀ ਅਚਾਨਕ ਗੱਡੀ ਪਲਟ ਗਈ, ਜਿਸ ਨਾਲ ਉਕਤ ਜਨਾਨੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਹਰਪ੍ਰੀਤ ਕੌਰ ਮਾਡਲ ਟਾਊਨ ਪੰਜਾਬ ਐਂਡ ਸਿੰਧ ਬੈਂਕ 'ਚ ਬਤੌਰ ਮੈਨੇਜਰ ਤਾਇਨਾਤ ਹੈ। ਫਿਲਹਾਲ ਪੁਲਸ ਨੇ ਗੱਡੀ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

shivani attri

This news is Content Editor shivani attri