ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਜੋੜੇ ਨੂੰ ਮਾਰੀ ਟੱਕਰ, ਪਤੀ-ਪਤਨੀ ਗੰਭੀਰ ਜ਼ਖ਼ਮੀ

08/29/2020 11:56:35 AM

ਜਲੰਧਰ (ਮਾਹੀ)— ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਪਿੰਡ ਰਾਓਵਾਲੀ ਨੇੜੇ ਦੇਰ ਸਾਮ ਇਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਜੋੜੇ (ਪਤੀ-ਪਤਨੀ) ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਲੋਕਾਂ ਨੇ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ।

PunjabKesari

ਥਾਣਾ ਮਕਸੂਦਾਂ ਦੇ ਸਬ-ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਐਕਟਿਵਾ ਸਵਾਰ ਪਤੀ-ਪਤਨੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜੋਕਿ ਆਈ. ਸੀ. ਯੂ. 'ਚ ਜ਼ੇਰੇ ਇਲਾਜ ਹਨ। ਉਹ ਅਜੇ ਕੋਈ ਵੀ ਬਿਆਨ ਦੇਣ ਦੀ ਹਾਲਤ 'ਚ ਨਹੀਂ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਵਾਲੀ ਕਾਰ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਐਕਟਿਵਾ ਸਵਾਰ ਵਿਅਕਤੀ ਦੀ ਪਛਾਣ ਸਾਹਿਬ ਸਿੰਘ ਅਤੇ ਉਸ ਦੀ ਪਤਨੀ ਭਗਵੰਤ ਕੌਰ ਵਜੋਂ ਹੋਈ ਹੈ। ਦੋਵੇਂ ਪਤੀ-ਪਤਨੀ ਦਵਾਈ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸਨ, ਜਦੋਂ ਉਹ ਆਪਣੇ ਘਰ ਵੱਲ ਨੂੰ ਮੁੜੇ ਤਾਂ ਤੇਜ਼ ਰਫਤਾਰ ਆ ਰਹੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਐਕਟਿਵਾ ਸਵਾਰ ਪਤੀ-ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

PunjabKesari


shivani attri

Content Editor

Related News