ਜਲੰਧਰ-ਅੰਮ੍ਰਿਤਸਰ ਹਾਈਵੇਅ ''ਤੇ ਵਾਪਰਿਆ ਦਰਦਨਾਕ ਹਾਦਸਾ, ਕਾਰ ਦੇ ਉੱਡੇ ਪਰਖੱਚੇ (ਵੀਡੀਓ)
Sunday, Aug 02, 2020 - 04:15 PM (IST)
ਜਲੰਧਰ (ਸੋਨੂੰ)— ਜਲੰਧਰ-ਅੰਮ੍ਰਿਤਸਰ ਹਾਈਵੇਅ ਦੀਆਂ ਨੇ ਕਾਰ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋਣ ਕਰਕੇ ਭਿਆਨਕ ਹਾਦਸਾ ਵਾਪਰ ਗਿਆ। ਰਾਮਾਮੰਡੀ ਦੇ ਐੱਸ. ਐੱਚ. ਓ. ਸੁਲਖਨ ਸਿੰਘ ਨੇ ਦੱਸਿਆ ਕਿ ਕਾਰ ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਸੀ ਕਿ ਪਿੱਛਿਓਂ ਆ ਰਹੇ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਡਿਵਾਈਡਰ ਪਾਰ ਕਰਕੇ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਦੇ ਪਿੱਛੇ ਹੀ ਟਰੱਕ ਵੀ ਡਿਵਾਈਡਰ ਪਾਰ ਕਰ ਗਿਆ ਅਤੇ ਪੁਲ ਨਾਲ ਜਾ ਟਕਰਾਇਆ।
ਗਨੀਮਤ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਜ਼ਿਕਰਯੋਗ ਹੈ ਕਿ ਇਸ ਹਾਦਸੇ ਕਾਰਨ ਹਾਈਵੇਅ ਜਾਮ ਲੱਗਾ ਰਿਹਾ, ਜਿਸ ਕਾਰਨ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ ਅਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੁਲਸ ਵੱਲੋਂ ਦੋਸ਼ੀ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।