ਲੰਮਾ ਪਿੰਡ ਚੌਂਕ ਨੇੜੇ ਕੈਂਟਰ ਤੇ ਟਰੈਕਟਰ ਦੀ ਜ਼ਬਰਦਸਤ ਟੱਕਰ
Saturday, Jul 24, 2021 - 05:00 PM (IST)

ਜਲੰਧਰ (ਸੁਨੀਲ)— ਜਲੰਧਰ ਦੇ ਲੰਮਾ ਪਿੰਡ ਚੌਂਕ ਦੇ ਕੋਲ ਇਕ ਸ਼ਰਾਬੀ ਡਰਾਈਵਰ ਨੇ ਆਪਣਾ ਕੈਂਟਰ ਉਥੇ ਖੜ੍ਹੀ ਟਰੈਕਟਰ-ਟਰਾਲੀ ’ਚ ਮਾਰ ਦਿੱਤਾ। ਜਿਸ ਦੇ ਬਾਅਦ ਟਰੈਕਟਰ ਅੱਗੇ ਖੜ੍ਹੀਆਂ ਦੋ ਕਾਰਾਂ ਨਾਲ ਜਾ ਟਕਰਾਇਆ। ਲੋਕਾਂ ਨੇ ਕੈਂਟਰ ਡਰਾਈਵਰ ਨੂੰ ਫੜ ਕੇ ਪੁਲਸ ਦੇ ਹਵਾਲੇ ਕੀਤਾ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: ਮੋਰਿੰਡਾ ਪਹੁੰਚੇ ਨਵਜੋਤ ਸਿੱਧੂ ਬੋਲੇ, 'ਕਿਸਾਨ ਮੋਰਚਾ ਕਿਸੇ ਤੀਰਥ ਨਾਲੋਂ ਘੱਟ ਨਹੀਂ, ਬੁਲਾਉਣ ਤਾਂ ਜਾਵਾਂਗਾ ਨੰਗੇ ਪੈਰ
ਮੌਕੇ ’ਤੇ ਪਹੁੰਚੇ ਥਾਣਾ ਨੰਬਰ 8 ਦੇ ਜਾਂਚ ਅਧਿਕਾਰੀ ਮਨਜੀਤ ਰਾਓ ਨੇ ਦੱਸਿਆ ਕਿ ਉਹ ਨੇੜੇ ਦੇ ਹੀ ਨਾਕੇ ’ਤੇ ਤਾਇਨਾਤ ਸਨ। ਕੈਂਟਰ ਡਰਾਈਵਰ ਸ਼ਰਾਬ ਦੇ ਨਸ਼ੇ ’ਚ ਟੱਲੀ ਸੀ, ਜਿਸ ਤੋਂ ਬਾਅਦ ਉਸ ਨੂੰ ਮੈਡੀਕਲ ਲਈ ਲੈ ਗਏ। ਇਸ ਹਾਦਸੇ ਨਾਲ ਤਿੰਨ ਗੱਡੀਆਂ ਨੂੰ ਜ਼ਿਆਦਾ ਨੁਕਸਾਨ ਹੋਇਆ ਪਰ ਰਾਹਤ ਦੀ ਗੱਲ ਇਹ ਹੈ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਹ ਵੀ ਪੜ੍ਹੋ: ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਗੋਰਾਇਆ ਵਿਖੇ ਨਵ-ਜਨਮੇ ਬੱਚੇ ਦੀ ਪਤੀਲੇ ‘ਚ ਪਾ ਕੇ ਸੁੱਟੀ ਲਾਸ਼
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ