ਡੀ. ਏ. ਵੀ. ਕਾਲਜ ਫਲਾਈਓਵਰ ’ਤੇ ਵਾਪਰਿਆ ਹਾਦਸਾ, ਪੁੱਤ ਦੀ ਮੌਤ, ਪਿਤਾ ਜ਼ਖ਼ਮੀ

Monday, Apr 19, 2021 - 03:28 PM (IST)

ਡੀ. ਏ. ਵੀ. ਕਾਲਜ ਫਲਾਈਓਵਰ ’ਤੇ ਵਾਪਰਿਆ ਹਾਦਸਾ, ਪੁੱਤ ਦੀ ਮੌਤ, ਪਿਤਾ ਜ਼ਖ਼ਮੀ

ਜਲੰਧਰ (ਸੋਨੂੰ)— ਜਲੰਧਰ ਦੇ ਡੀ. ਏ. ਵੀ. ਕਾਲਜ ਫਲਾਈਓਵਰ ’ਤੇ ਸੜਕ ਹਾਦਸਾ ਵਾਪਰਨ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਡੀ. ਏ. ਵੀ. ਕਾਲਜ ਫਲਾਈਓਵਰ ’ਤੇ ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਜਾ ਰਹੇ ਪਿਓ-ਪੁੱਤ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਬੇਟੇ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਐਕਟਿਵਾ ਚਲਾ ਰਹੇ ਉਸ ਦੇ ਪਿਤਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ : ਜਲੰਧਰ: ਮਾਡਲਿੰਗ ਦੀ ਦੁਨੀਆ ’ਚ ਤਹਿਲਕਾ ਮਚਾਉਣ ਲਈ ਤਿਆਰ ਸਾਢੇ 3 ਸਾਲ ਦਾ ਪ੍ਰਤਯਕਸ਼, ਆ ਰਹੇ ਵੱਡੇ ਆਫ਼ਰ

PunjabKesari

ਗੰਭੀਰ ਹਾਲਤ ਵਿਚ ਜ਼ਖ਼ਮੀ ਹੋਏ ਉਸ ਦੇ ਪਿਤਾ ਨੂੰ ਸਤਿਅਮ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਇਕ ਨਿੱਜੀ ਅਕੈਡਮੀ ਵਿਚ ਕ੍ਰਿਕੇਟ ਦੀ ਕੋਚਿੰਗ ਲੈ ਕੇ ਘਰ ਜਾ ਰਿਹਾ ਸੀ। ਲੋਕਾਂ ਨੇ ਟਰੱਕ ਚਾਲਕ ਨੂੰ ਮੌਕੇ ’ਤੇ ਵੀ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੀ ਜਵਾਨੀ ’ਤੇ ਚਿੱਟੇ ਦਾ ਵਾਰ, ਇੱਕੋ ਸਰਿੰਜ ਵਰਤਣ ਨਾਲ 20 ਤੋਂ ਵੱਧ ਨੌਜਵਾਨ ਏਡਜ਼ ਦੀ ਲਪੇਟ ’ਚ

PunjabKesari

ਇਹ ਵੀ ਪੜ੍ਹੋ : ਵੱਡੀ ਘਟਨਾ: ਕਰਤਾਰਪੁਰ ਥਾਣੇ 'ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਕਿਹਾ ਕਤਲ ਹੋਇਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News