ਹਾਦਸੇ ''ਚ ਮਰੀ ਬੀਬੀ ਦੀ ਲਾਸ਼ ਦਫਨਾਉਣ ਨੂੰ ਲੈ ਕੇ ਪਿੰਡ ਰੰਧਾਵਾ ਮਸੰਦਾਂ ''ਚ ਮਾਹੌਲ ਤਨਾਅਪੂਰਨ

11/23/2020 3:33:09 PM

ਜਲੰਧਰ (ਮਾਹੀ, ਰਮਨ)— ਬੀਤੇ ਦਿਨੀਂ ਦਕੋਹਾ ਫਾਟਕ ਦੇ ਨਜ਼ਦੀਕ ਔਰਤ ਮਨਜੀਤ ਕੌਰ (40) ਪਤਨੀ ਬਲਜਿੰਦਰ ਸਿੰਘ ਵਾਸੀ ਪਿੰਡ ਰੰਧਾਵਾ ਮਸੰਦਾਂ ਥਾਣਾ ਮਕਸੂਦਾਂ ਦੀ ਟਰੱਕ ਥੱਲੇ ਆਉਣ ਨਾਲ ਮੌਕੇ 'ਤੇ ਮੌਤ ਹੋ ਗਈ ਸੀ। ਕਿਸ਼ਚਨ ਭਾਈਚਾਰੇ ਨਾਲ ਸਬੰਧਤ ਮ੍ਰਿਤਕਾ ਨੂੰ ਦਫਨਾਉਣ ਲਈ ਪਿੰਡ ਰੰਧਾਵਾ ਮਸੰਦਾਂ 'ਚ ਵਿਵਾਦ ਵਾਲੀ ਸਥਿਤੀ ਪੈਦਾ ਹੋ ਗਈ।

ਇਹ ਵੀ ਪੜ੍ਹੋ: ਟ੍ਰੈਫਿਕ ਪੁਲਸ ਦਾ ਯੂ-ਟਰਨ, ਖੋਲ੍ਹਿਆ 'ਸੰਡੇ ਬਾਜ਼ਾਰ', ਕੋਰੋਨਾ ਦੀ ਵੀ ਹੋਈ ਖੂਬ ਵੰਡ

PunjabKesari

ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾ ਵੱਲੋਂ ਪਿੰਡ ਦੀ ਪੰਚਾਇਤ ਤੋਂ ਸ਼ਮਸ਼ਾਘਾਟ 'ਚ ਸਥਾਨ ਦੀ ਮੰਗ ਕੀਤੀ ਤਾਂ ਪਿੰਡ ਵਾਸੀਆਂ ਵੱਲੋਂ ਵਿਰੋਧ ਕਰਨ 'ਤੇ ਪੰਚਾਇਤ ਵੱਲੋਂ ਉਨ੍ਹਾਂ ਨੂੰ ਮਨ੍ਹਾ ਕਰਨ 'ਤੇ ਕ੍ਰਿਸ਼ਚਨ ਭਾਈਚਾਰੇ ਨਾਲ ਸਬੰਧਤ ਲੋਕਾਂ ਵੱਲੋਂ ਇਕੱਠੇ ਹੋ ਕੇ ਪੰਚਾਇਤ ਕੋਲੋਂ ਸਥਾਨ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ:  ਪੰਜਾਬ ਲਈ ਵੱਡਾ ਸੰਕਟ! 'ਐੱਫ. ਸੀ. ਆਈ. ਨੇ ਜੀਰੀ ਤੋਂ ਚਾਵਲ ਤਿਆਰ ਕਰਨ ਲਈ ਨਹੀਂ ਜਾਰੀ ਕੀਤੇ ਹੁਕਮ'

ਖ਼ਬਰ ਲਿਖੇ ਜਾਣ ਤੱਕ ਪੰਚਾਇਤ ਮੈਂਬਰਾਂ ਦਾ ਕਹਿਣਾ ਹੈ ਕਿ ਫਿਲਹਾਲ ਉਹ ਪਿੰਡ ਵਾਸੀਆਂ ਦੀ ਸਹਿਮਤੀ ਤੋਂ ਬਗੈਰ ਸਥਾਨ ਮੁਹੱਈਆ ਨਹੀਂ ਕਰਵਾ ਸਕਦੇ। ਪੰਚਾਇਤ ਦਾ ਕਹਿਣਾ ਹੈ ਕਿ ਕ੍ਰਿਸ਼ਚਨ ਭਾਈਚਾਰੇ ਦੇ ਲੋਕ ਪਿੰਡ ਤੋਂ ਬਾਹਰ ਕਿਤੇ ਹੋਰ ਦਫਨਾ ਲੈਣ ਅਤੇ ਬਾਅਦ 'ਚ ਪਿੰਡ ਵਾਸੀਆਂ ਨਾਲ ਮਿਲ ਕੇ ਅੱਗੇ ਤੋਂ ਅਜਿਹੀ ਸਥਿਤੀ ਲਈ ਵਿਚਾਰ ਕੀਤਾ ਜਾਵੇਗਾ।
ਮੌਕੇ 'ਤੇ ਪੁਲਸ ਵੱਲੋਂ ਸਥਿਤੀ 'ਤੇ ਕਾਬੂ ਰੱਖਿਆ ਹੋਇਆ ਹੈ। ਮੌਕੇ 'ਤੇ ਥਾਣਾ ਮਕਸੂਦਾਂ ਦੇ ਐਡੀਸ਼ਨਲ ਐੱਸ. ਐੱਚ. ਓ. ਐੱਸ. ਆਈ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸ਼ਾਂਤਮਈ ਮਾਹੌਲ ਪਿੰਡ ਵਾਸੀਆਂ ਅਤੇ ਕ੍ਰਿਸ਼ਚਨ ਭਾਈਚਾਰੇ ਨਾਲ ਸਬੰਧਤ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ: ਜਦੋਂ ਫੈਕਟਰੀ 'ਚ ਵੜੇ ਸਾਂਬਰ ਨੇ ਪੁਲਸ ਤੇ ਜੰਗਲਾਤ ਮਹਿਕਮੇ ਨੂੰ ਪਾਈਆਂ ਭਾਜੜਾਂ (ਵੀਡੀਓ)

ਮ੍ਰਿਤਕਾ ਦੇ ਪਤੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਦਕੋਹਾ ਚਰਚ ਤੋਂ ਆਪਣੇ ਘਰ ਰੰਧਾਵਾ ਮਸੰਦਾਂ ਜਾ ਰਹੇ ਸਨ। ਜਦ ਉਹ ਦਕੋਹਾ ਫਾਟਕ ਤੋਂ ਸ਼ਹਿਰ ਵੱਲ ਮੁੜਨ ਲੱਗੇ ਤਾਂ ਪਿੱਛੋਂ ਤੇਜ਼ ਰਫ਼ਤਾਰ ਆ ਰਹੇ ਇਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ। ਜਿਸ ਦੌਰਾਨ ਉਸ ਦੀ ਪਤਨੀ ਮਨਜੀਤ ਕੌਰ ਮੋਟਰਸਾਈਕਲ ਤੋਂ ਸੜਕ 'ਤੇ ਡਿੱਗ ਗਈ ਅਤੇ ਟਰੱਕ ਦੇ ਟਾਇਰ ਹੇਠਾਂ ਆ ਗਈ ਸੀ ਅਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਦਕੋਹਾ ਰੇਲਵੇ ਫਾਟਕ 'ਤੇ ਵੱਡਾ ਹਾਦਸਾ, 3 ਬੱਚਿਆਂ ਦੇ ਸਿਰੋਂ ਉੱਠਿਆ ਮਾਂ ਦਾ ਸਾਇਆ


shivani attri

Content Editor

Related News