ਕਾਰ ਅਤੇ ਮੋਟਰਸਾਈਕਲ ਦੀ ਟੱਕਰ, ਨੌਜਵਾਨ ਦੀ ਮੌਤ

Wednesday, Jan 06, 2021 - 12:20 PM (IST)

ਕਾਰ ਅਤੇ ਮੋਟਰਸਾਈਕਲ ਦੀ ਟੱਕਰ, ਨੌਜਵਾਨ ਦੀ ਮੌਤ

ਕਪੂਰਥਲਾ (ਮਹਾਜਨ)— ਥਾਣਾ ਬੇਗੋਵਾਲ ਦੀ ਪੁਲਸ ਨੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਹੋਈ ਨੌਜਵਾਨ ਦੀ ਮੌਤ ਸਬੰਧੀ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮਿ੍ਰਤਕ ਦੇ ਸਾਥੀ ਬਿਰਜੂ ਪੁੱਤਰ ਦੁਖੀ ਵਾਸੀ ਲੋਹੀਪਾਰ ਥਾਣਾ ਕੋਠੀਭਾਰ ਜ਼ਿਲਾ ਮਹਾਰਾਜ ਗੰਜ ਉੱਤਰ ਪ੍ਰਦੇਸ਼ ਹਾਲ ਵਾਸੀ ਬਾਲੀਪੂਰ ਰੋਡ ਬੇਗੋਵਾਲ ਥਾਣਾ ਬੇਗੋਵਾਲ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਕਿ ਮੁਕੇਸ਼ਵਰ ਪੁੱਤਰ ਤੇਜਵਾਨ ਵਾਸੀ ਮਸਹਨੀ ਥਾਣਾ ਪਟਰੋਨਾ ਜ਼ਿਲਾ ਖੁਸ਼ੀ ਨਗਰ ਉੱਤਰ ਪ੍ਰਦੇਸ਼ ਹਾਲ ਵਾਸੀ ਬਾਲਾਪੀਰ ਰੋਡ ਥਾਣਾ ਬੇਗੋਵਾਲ ਆਪਣੇ ਮੋਟਰਸਾਈਕਲ ’ਤੇ ਨਡਾਲਾ ਤੋਂ ਬੇਗੋਵਾਲ ਵੱਲ ਜਾ ਰਿਹਾ ਸੀ ਅਤੇ ਉਹ ਵੀ ਉਸ ਦੇ ਪਿੱਛੇ-ਪਿੱਛੇ ਆ ਰਿਹਾ ਸੀ।

ਇਹ ਵੀ ਪੜ੍ਹੋ :  ਪਿਆਰ ਦਾ ਖ਼ੌਫ਼ਨਾਕ ਅੰਤ: ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਦੁਬਈ ਤੋਂ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਜਦੋਂ ਉਹ ਪਿੰਡ ਨੰਗਲ ਲੁਬਾਣਾ ਬੱਸ ਸਟੈਂਡ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਇਕ ਸਫੇਦ ਰੰਗ ਦੀ ਕਾਰ ਨੇ ਮੁਕੇਸ਼ਵਰ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਬਾਅਦ ’ਚ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ :  ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਹਵਸ ਮਿਟਾਉਣ ਲਈ ਧੀ ਨਾਲ ਕੀਤਾ ਜਬਰ-ਜ਼ਿਨਾਹ

ਉਸ਼ ਨੇ ਦੱਸਿਆ ਕਿ ਜ਼ਖਮੀ ਹਾਲਤ ’ਚ ਉਸ ਨੇ ਮੁਕੇਸ਼ਵਰ ਨੂੰ ਰਾਹਗੀਰਾਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮਿ੍ਰਤਕ ਕਰਾਰ ਦੇ ਦਿੱਤਾ। ਇਸ ਦੌਰਾਨ ਉਸਨੇ ਥਾਣਾ ਬੇਗੋਵਾਲ ਦੀ ਪੁਲਸ ਨੂੰ ਸੂਚਿਤਾ ਕੀਤਾ। ਥਾਣਾ ਬੇਗੋਵਾਲ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਕਾਂਸਟੇਬਲ ਬੀਬੀ ਨਾਲ ਛੇੜਛਾੜ ਕਰਕੇ ਭੱਜਿਆ ਨੌਜਵਾਨ, ਡੇਢ ਕਿਲੋਮੀਟਰ ਤੱਕ ਪਿੱਛਾ ਕਰ ਇੰਝ ਕੀਤਾ ਕਾਬੂ


author

shivani attri

Content Editor

Related News