ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਨੂੰ ਕੁਚਲਿਆ, ਮੌਤ
Saturday, Feb 01, 2020 - 04:19 PM (IST)

ਲੋਹੀਆਂ ਖਾਸ (ਮਨਜੀਤ, ਰਾਜਪੂਤ)— ਲੋਹੀਆਂ-ਮਲਸੀਆਂ ਰੋਡ 'ਤੇ ਪਿੰਡ ਬਦਲੀ ਅੱਡੇ ਨੇੜੇ ਇਕ ਅਣਪਛਾਤੇ ਵਾਹਨ ਵੱਲੋਂ ਸਾਈਕਲ ਸਵਾਰ ਵਿਅਕਤੀ ਨੂੰ ਕੁਚਲ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਾੜਾ ਜਗੀਰ ਦੇ ਵਸਨੀਕ ਰਿਟਾਇਰਡ ਫੌਜੀ ਮੋਹਣ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਪੁੱਤਰ ਬਚਨ ਸਿੰਘ (65) ਜੋ ਕਿ ਪਿੰਡ 'ਚ ਚੌਕੀਦਾਰ ਵਜੋਂ ਕੰਮ ਕਰਦਾ ਸੀ, ਮਲਸੀਆਂ ਵੱਲੋਂ ਸਾਈਕਲ 'ਤੇ ਰਾਤ 7 ਵਜੇ ਪਿੰਡ ਵੱਲ ਨੂੰ ਆ ਰਿਹਾ ਸੀ ਕਿ ਬਦਲੀ ਅੱਡੇ ਨੇੜੇ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਥਾਣਾ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਨਕੋਦਰ ਸਿਵਲ ਹਲਪਤਾਲ 'ਚ ਭੇਜਿਆ ਜਾ ਰਿਹਾ ਹੈ। ਮ੍ਰਿਤਕ ਜਰਨੈਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਦਿਆਂ ਫਰਾਰ ਹੋਏ ਮੁਲਜ਼ਮਾਂ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ।