ਸੜਕ ਹਾਦਸੇ 'ਚ ਸਕੂਟਰ ਸਵਾਰ ਦੀ ਮੌਤ

02/18/2020 5:43:01 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)— ਅੱਜ ਦੁਪਹਿਰ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਕੋਟਲੀ ਦੇ ਨਜ਼ਦੀਕ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਸਕੂਟਰ ਸਵਾਰ ਦੀ ਮੌਤ ਹੋ ਗਈ। ਹਾਦਸਾ ਸਕੂਟਰ ਸਵਾਰ ਅਤੇ ਟਿੱਪਰ ਦੀ ਟੱਕਰ ਹੋਣ ਕਰਕੇ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਜਦੋਂ ਸਕੂਟਰ ਸਵਾਰ ਬਿਕਰਮਜੀਤ ਸਿੰਘ ਪੁੱਤਰ ਪੂਰਨ ਸਿੰਘ ਟਾਂਡਾ ਤੋਂ ਆਪਣੇ ਪਿੰਡ ਸਲੇਮਪੁਰ ਜਾ ਰਿਹਾ ਤਾਂ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਟਿੱਪਰ ਦੀ ਲਪੇਟ 'ਚ ਆ ਗਿਆ ਅਤੇ ਉਸ ਦੀ ਮੌਕੇ 'ਤੇ ਗਈ ਮੌਤ ਹੋ ਗਈ। ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਟਿੱਪਰ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

shivani attri

This news is Content Editor shivani attri