ਟਰੱਕ ਦੀ ਚਪੇਟ ''ਚ ਆਉਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

09/19/2020 5:42:00 PM

ਬੰਗਾ (ਚਮਨ ਲਾਲ/ਰਾਕੇਸ਼)—ਬੰਗਾ-ਮੁਕੰਦਪੁਰ ਰੋਡ 'ਤੇ ਪੈਂਦੀ ਰੇਲਵੇ ਕਰਾਸਿੰਗ ਦੇ ਕੋਲ ਇਕ ਟਰੱਕ ਦੀ ਚਪੇਟ 'ਚ ਆਉਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਪ੍ਰਵਾਸੀ ਮਜ਼ਦੂਰ ਜਿਸ ਦੀ ਪਛਾਣ ਨਹੀਂ ਹੋ ਪਾਈ ਬੰਗਾ ਸ਼ਹਿਰ ਵੱਲੋਂ ਪਿੰਡ ਪੂੰਨੀਆ ਸਾਈਡ ਨੂੰ ਪੈਦਲ ਜਾ ਰਿਹਾ ਸੀ। ਜਿਵੇਂ ਹੀ ਉਹ ਬੰਗਾ ਮੁਕੰਦਪੁਰ ਰੋਡ 'ਤੇ ਪੈਂਦੀ ਰੇਲਵੇ ਕਰਾਸਿੰਗ ਨਜ਼ਦੀਕ ਪੁੱਜਾ ਤਾਂ ਪਿੱਛੇ ਆ ਰਹੇ ਟੱਰਕ ਨੰਬਰ ਪੀ. ਬੀ. 32 ਕੇ 7740 ਜਿਸ ਨੂੰ ਕੁਲਵੀਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਨੰਗਲ ਤਹਿਸੀਲ ਗੜ੍ਹਸ਼ੰਕਰ ਚਲਾ ਰਿਹਾ ਸੀ, ਦੀ ਚਪੇਟ 'ਚ ਆ ਗਿਆ ਅਤੇ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।

ਮੌਕੇ 'ਤੇ ਹਾਜ਼ਰ ਲੋਕਾਂ ਦੀ ਮਦਦ ਨਾਲ ਉਸ ਨੂੰ ਐਂਬੂਲੈਂਸ ਰਾਹੀਂ ਸਥਾਨਕ ਸਿਵਲ ਹਸਪਤਾਲ ਭੇਜਿਆ ਗਿਆ, ਜਿੱਥੇ ਡਾਕਟਰ ਵੱਲੋਂ ਉਸ ਨੂੰ ਮ੍ਰਿਤਕ ਐਲਾਨਿਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਅਧਿਕਾਰੀ ਮੌਕੇ 'ਤੇ ਪੁੱਜ ਗਏ ਅਤੇ ਟਰੱਕ ਨੂੰ ਕਬਜ਼ੇ 'ਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਸਮਾਚਾਰ ਲਿਖੇ ਜਾਣ ਤੱਕ ਉਕਤ ਪ੍ਰਵਾਸੀ ਮਜ਼ਦੂਰ ਦੀ ਪਛਾਣ ਨਹੀਂ ਹੋ ਪਾਈ ਸੀ।

shivani attri

This news is Content Editor shivani attri