ਸੜਕ ਹਾਦਸੇ ’ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

02/11/2021 4:59:18 PM

ਬਲਾਚੌਰ ( ਵਿਨੋਦ ਬੈਂਸ)- ਬੀਤੀ ਰਾਤ ਇਥੋਂ ਦੇ ਨਜ਼ਦੀਕੀ ਪਿੰਡ ਗੜ੍ਹੀ ਕੋਲ ਨੈਸ਼ਨਲ ਹਾਈਵੇਅ ਉਤੇ ਇਕ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਉਤੇ ਸਵਾਰ ਇਕ ਵਿਅਕਤੀ ਦੀ ਮੌਕੇ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਸਿਕੰਦਰਪਾਲ ਅਨੁਸਾਰ ਬੀਤੀ ਰਾਤ ਕਰੀਬ ਗਿਆਰਾਂ ਵਜੇ ਬਲਜਿੰਦਰ ਸਿੰਘ ਪੁੱਤਰ ਸਤਪਾਲ ਵਾਸੀ ਪਿੰਡ ਜਾਡਲਾ ਆਪਣੇ ਦੋਸਤ ਹਰਦੀਪ ਉਰਫ਼ ਭਿੰਦਾ ਪੁੱਤਰ ਯੋਗਰਾਜ ਹਾਲ ਵਾਸੀ ਵਾਰਡ ਨੰਬਰ ਪੰਜ ਨੂੰ ਮੋਟਰ ਸਾਈਕਲ ਨੰਬਰ PB 20 C /8723 ਚਲਾ ਕੇ ਬਲਾਚੌਰ ਛੱਡਣ ਆ ਰਿਹਾ ਸੀ। ਉਸ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ।ਇਸ ਉਪਰੰਤ ਮੋਟਰਸਾਈਕਲ ਚਾਲਕ ਬਲਜਿੰਦਰ ਸੜਕ ਉੱਤੇ ਡਿੱਗ ਗਿਆ ਜਿਸ ਦੇ ਸਿਰ ਵਿਚ ਗਹਿਰੀ ਸੱਟ ਲੱਗੀ ਅਤੇ ਉਸ ਦੇ ਸਿਰ ਵਿਚੋਂ ਬਹੁਤ ਜ਼ਿਆਦਾ ਖ਼ੂਨ ਵਗਣ ਕਾਰਨ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ: ਰੇਡ ਕਰਨ ਗਈ ਪੁਲਸ ’ਤੇ ਚੱਲੀ ਗੋਲੀ, ਗੈਂਗਸਟਰ ਸਣੇ 3 ਅੜਿੱਕੇ

ਉਸ ਦੇ ਮੋਟਰਸਾਈਕਲ ਪਿੱਛੇ ਬੈਠਾ ਹਰਦੀਪ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਯਾਦਗਾਰੀ ਸਰਕਾਰੀ ਹਸਪਤਾਲ ਵਿੱਚ ਐਂਬੂਲੈਂਸ ਰਾਹੀਂ ਲਿਆਂਦਾ ਗਿਆ, ਜਿੱਥੇ ਉਹ ਗੰਭੀਰ ਰੂਪ ਵਿਚ ਜ਼ੇਰੇ ਇਲਾਜ ਹੈ। 

ਇਹ ਵੀ ਪੜ੍ਹੋ:​​​​​​​ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਉਮੀਦਵਾਰ ਦੇ ਪਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਜਗ ਬਾਣੀ ਨਾਲ ਗੱਲ ਕਰਦਿਆਂ ਹਰਦੀਪ ਉਰਫ਼ ਭਿੰਦੇ ਨੇ ਦੱਸਿਆ ਕਿ ਉਹ ਮੋਟਰਸਾਈਕਲ ਦੇ ਪਿੱਛੇ ਬੈਠਾ ਸੀ ਉਸ ਨੂੰ ਹਾਦਸਾ ਹੋਣ ਕੁਝ ਵੀ ਯਾਦ ਨਹੀਂ ਹੈ ਅਤੇ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੋਈ ਹੈ । ਇਸ ਹਾਦਸੇ ਉਪਰੰਤ ਏਐਸਆਈ ਸਿਕੰਦਰਪਾਲ ਨੇ ਕਾਨੂੰਨੀ ਕਾਰਵਾਈ ਕਰਦੇ ਹੋਏ ਮ੍ਰਿਤਕ ਦਾ ਅੱਜ ਪੋਸਟਮਾਰਟਮ ਕਰਾਉਣ ਉਪਰੰਤ ਉਸ ਦੀ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਅਤੇ ਭਾਰਤੀ ਦੰਡਾਵਲੀ ਦੀ ਧਾਰਾ 279,304-A ਅਤੇ 427 ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਹੈ ਅਤੇ ਅਣਪਛਾਤੇ ਵਾਹਨ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ।


shivani attri

Content Editor

Related News