ਸੜਕ ਹਾਦਸੇ ''ਚ ਨੌਜਵਾਨ ਦੀ ਮੌਤ

04/25/2018 11:40:07 AM

ਮਾਹਿਲਪੁਰ (ਜ. ਬ.)— ਬੀਤੀ ਦੇਰ ਰਾਤ ਮਾਹਿਲਪੁਰ-ਹੁਸ਼ਿਆਰਪੁਰ ਜਰਨੈਲੀ ਸੜਕ 'ਤੇ ਸ਼ਹਿਰ ਦੇ ਬਾਹਰਵਾਰ ਇਕ ਮੋਟਰਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਮਾਹਿਲਪੁਰ ਦੀ ਪੁਲਸ ਨੇ ਦੱਸਿਆ ਕਿ ਮੰਗਲਵਾਰ ਤੜਕਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹੁਸ਼ਿਆਰਪੁਰ ਰੋਡ 'ਤੇ ਸ਼ਹਿਰ ਦੇ ਬਾਹਰਵਾਰ ਟਰੱਕ ਯੂਨੀਅਨ ਦੇ ਨਜ਼ਦੀਕ ਮੋਟਰਸਾਈਕਲ ਦੇ ਕੋਲ ਇਕ ਨੌਜਵਾਨ ਦੀ ਲਾਸ਼ ਪਈ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਮੋਟਰਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਾਸਿਰ ਪੁੱਤਰ ਅਕਬਰ ਅਲੀ ਵਾਸੀ ਖਜੂਰੀਆ ਜ਼ਿਲਾ ਬਦਾਯੂੰ (ਯੂ.ਪੀ.) ਵਜੋਂ ਹੋਈ। ਪੁਲਸ ਨੇ ਲਾਸ਼ ਕਬਜੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।