ਟੱਰਕ-ਕੈਂਟਰ ਵਿਚਕਾਰ ਟੱਕਰ, ਦੋਵੇ ਵਾਹਨਾਂ ਦੇ ਡਰਾਈਵਰ ਫੱਟੜ

11/20/2020 6:27:17 PM

ਬੰਗਾ (ਚਮਨ ਲਾਲ/ਰਾਕੇਸ਼)— ਬੰਗਾ ਗੜਸ਼ੰਕਰ ਰੋਡ ਮੁੱਖ ਮਾਰਗ 'ਤੇ ਪੈਂਦੇ ਪਿੰਡ ਖਮਾਚੋ ਵਿਖੇ ਇਕ ਟੱਰਕ ਅਤੇ ਕੈਂਟਰ ਵਿਚਕਾਰ ਸਿੱਧੀ ਟੱਕਰ ਹੋਣ ਨਾਲ ਟੱਰਕ ਅਤੇ ਕੈਂਟਰ ਦੇ ਡਰਾਈਵਰ ਫੱਟੜ ਹੋ ਗਏ।

ਇਹ ਵੀ ਪੜ੍ਹੋ: ਕਸ਼ਮੀਰ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਰੌਂਅ 'ਚ ਸਨ ਮਾਰੇ ਗਏ ਅੱਤਵਾਦੀ, ਇੰਝ ਹੋਇਆ ਖ਼ੁਲਾਸਾ

ਜਾਣਕਾਰੀ ਦਿੰਦੇ ਟੱਰਕ ਡਰਾਈਵਰ ਸੁੱਖਾ ਵਾਸੀ ਫਗਵਾੜਾ ਨੇ ਦੱਸਿਆ ਕਿ ਉਹ ਟਾਹਲੀਵਾਲ ਤੋਂ ਆਪਣੀ ਗੱਡੀ ਵਿਚਲਾ ਮਾਲ ਲਾਹ ਕੇ ਵਾਪਸ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਹ ਹਾਦਸੇ ਵਾਲੇ ਸਥਾਨ 'ਤੇ ਪੁੱਜਾ ਤਾਂ ਅਚਾਨਕ ਹੀ ਉਸ ਦੇ ਟਰੱਕ ਦੀ ਬ੍ਰੇਕ ਫੇਲ ਹੋ ਗਈ ਜੋ ਕਿ ਸਾਹਮਣੇ ਤੋਂ ਆ ਰਹੇ ਕੈਂਟਰ ਜਿਸ ਨੂੰ ਅਸ਼ਵਨੀ ਕੁਮਾਰ ਵਾਸੀ ਆਠੋਲੀ ਚਲਾ ਰਿਹਾ ਸੀ, ਜੋ ਬੰਗਾ ਤੋਂ ਗੜ੍ਹਸ਼ੰਕਰ ਨੂੰ ਜਾ ਰਿਹਾ ਸੀ ਨਾਲ ਸਿੱਧੀ ਟੱਕਰ ਹੋ ਗਈ।

ਇਹ ਵੀ ਪੜ੍ਹੋ: ਲਗਜ਼ਰੀ ਗੱਡੀਆਂ ਦੇ ਸ਼ੌਕੀਨ ਗੁਰਦੀਪ ਰਾਣੋ ਦੇ ਰਹੱਸ ਬੇਨਕਾਬ, ਇੰਝ ਵਿਗੜੀ 'ਡਰੱਗ ਕਿੰਗ' ਦੀ ਵੱਡੀ ਖੇਡ

ਉਕਤ ਹਾਦਸੇ 'ਚ ਦੋਹਾਂ ਵਾਹਨ ਚਾਲਕਾਂ ਦੇ ਸੱਟ ਲੱਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਬੰਗਾ ਸਦਰ ਦੇ ਏ. ਐੱਸ. ਆਈ. ਜਸਵਿੰਦਰ ਸਿੰਘ ਮੌਕੇ 'ਤੇ ਪੁੱਜ ਗਏ ਅਤੇ ਸੜਕ ਵਿਚਕਾਰ ਟਕਰਾਈਆਂ ਗੱਡੀਆਂ ਨੂੰ ਸਾਇਡ 'ਤੇ ਕਰਵਾ ਕੇ ਜਿਥੇ ਟ੍ਰੈਫਿਕ ਨੂੰ ਬਹਾਲ ਕਰਵਾਇਆ ਉਥੇ ਹੀ ਹਾਦਸੇ 'ਚ ਟਕਰਾਈਆਂ ਗੱਡੀਆਂ ਨੂੰ ਕਬਜ਼ੇ 'ਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਜਲੰਧਰ: ਪਤੀ ਦੀ ਬਰਸੀ ਵਾਲੇ ਦਿਨ ਪਤਨੀ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਦਿਆਂ ਚੁੱਕਿਆ ਖ਼ੌਫ਼ਨਾਕ ਕਦਮ
ਇਹ ਵੀ ਪੜ੍ਹੋ:  ਜਲੰਧਰ 'ਚ ਖ਼ੌਫਨਾਕ ਵਾਰਦਾਤ: ਪ੍ਰਤਾਪ ਬਾਗ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ


shivani attri

Content Editor

Related News