ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਵਾਪਰਿਆ ਹਾਦਸਾ, ਵਾਲ-ਵਾਲ ਬਚਿਆ ਪਰਿਵਾਰ

Sunday, Mar 15, 2026 - 04:07 PM (IST)

ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਵਾਪਰਿਆ ਹਾਦਸਾ, ਵਾਲ-ਵਾਲ ਬਚਿਆ ਪਰਿਵਾਰ

ਜਲੰਧਰ (ਸੋਨੂੰ)- ਜਲੰਧਰ ਦੇ ਮਕਸੂਦਾਂ ਬਾਈਪਾਸ 'ਤੇ ਇਕ ਸਵਿੱਫਟ ਕਾਰ ਦੇ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਕਾਰ ਚਲਾਉਂਦੇ ਸਮੇਂ ਡਰਾਈਵਰ ਨੂੰ ਅਚਾਨਕ ਨੀਂਦ ਦੀ ਝਪਕੀ ਆ ਗਈ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਫੁੱਟਪਾਥ 'ਤੇ ਲੱਗੀ ਲੋਹੇ ਦੀ ਗਰਿੱਲ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ: ਇੰਦਰਜੀਤ ਕੌਰ ਮਾਨ ਨੂੰ ਕੋਈ 'ਰਾਖੀ ਸਾਵੰਤ' ਕਹਿ ਰਿਹਾ ਤੇ ਕੋਈ 'ਨੈਂਸੀ ਗਰੇਵਾਲ': ਸੁਖਪਾਲ ਖਹਿਰਾ

ਇਸ ਹਾਦਸੇ ਵਿੱਚ ਕਾਰ ਸਵਾਰ ਪਰਿਵਾਰ ਵਾਲ-ਵਾਲ ਬਚ ਗਿਆ ਪਰ ਇੱਕ ਔਰਤ ਨੂੰ ਸੱਟਾਂ ਲੱਗੀਆਂ ਹਨ। ਸੜਕ ਸੁਰੱਖਿਆ ਟੀਮ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਦਿੱਲੀ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਜਾ ਰਹੇ ਸਨ। ਮਕਸੂਦਾਂ ਬਾਈਪਾਸ ਦੇ ਕੋਲ ਇਹ ਹਾਦਸਾ ਵਾਪਰਿਆ, ਜਿਸ ਤੋਂ ਬਾਅਦ ਸੜਕ ਸੁਰੱਖਿਆ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਔਰਤ ਨੂੰ ਹਸਪਤਾਲ ਪਹੁੰਚਾਇਆ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਸੜਕ ਸੁਰੱਖਿਆ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ : ਸੁਖਬੀਰ ਬਾਦਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News