ਖ਼ਸਤਾ ਹਾਲਤ ਸੜਕ ਕਾਰਨ ਵਾਪਰਿਆ ਸੜਕ ਹਾਦਸਾ, ਕਾਰ ਦੇ ਉੱਡੇ ਪਰਖੱਚੇ
Saturday, Feb 21, 2026 - 06:40 PM (IST)
ਹਾਜੀਪੁਰ (ਜੋਸ਼ੀ)-ਹਾਜੀਪੁਰ-ਦਸੂਹਾ ਮੁੱਖ ਮਾਰਗ ’ਤੇ ਪੈਂਦੇ ਪਿੰਡ ਨੰਗਲ ਬਿਹਾਲਾਂ ਦੇ ਨਜ਼ਦੀਕ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਹ ਹਾਦਸਾ ਸੜਕ ਦੀ ਬਦਤਰ ਹਾਲਤ ਕਾਰਨ ਵਾਪਰਿਆ, ਜਿਸ ’ਚ ਇਕ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਖ਼ੁਸ਼ਕਿਸਮਤੀ ਨਾਲ ਕਾਰ ਚਾਲਕ ਦੀ ਜਾਨ ਬਚ ਗਈ।
ਇਹ ਵੀ ਪੜ੍ਹੋ: ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼
ਪ੍ਰਾਪਤ ਜਾਣਕਾਰੀ ਅਨੁਸਾਰ ਇਕ ਕਾਰ ਪਿੰਡ ਨੰਗਲ ਬਿਹਾਲਾਂ ਤੋਂ ਅੱਗੇ ਕੁਝ ਦੂਰੀ ’ਤੇ ਪਹੁੰਚੀ ਤਾਂ ਸੜਕ ਖਸਤਾ ਹੋਣ ਕਾਰਨ ਚਾਲਕ ਨੇ ਅਚਾਨਕ ਸੰਤੁਲਨ ਗੁਆ ਦਿੱਤਾ। ਬੇਕਾਬੂ ਹੋਈ ਕਾਰ ਸੜਕ ਕਿਨਾਰੇ ਲੱਗੇ ਮਿੱਟੀ ਦੇ ਢੇਰਾਂ ’ਤੇ ਚੜ੍ਹ ਗਈ ਤੋਂ ਬਾਅਦ ਚਕਨਾਚੂਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ, ਜਿਸ ਨੂੰ ਵੇਖ ਕੇ ਹਰ ਕੋਈ ਦੰਗ ਰਹਿ ਗਿਆ। ਹਾਲਾਂਕਿ ਚਾਲਕ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ। ਮੌਕੇ ’ਤੇ ਇਕੱਠੇ ਹੋਏ ਸਥਾਨਕ ਲੋਕਾਂ ਨੇ ਤੁਰੰਤ ਮੁਸਤੈਦੀ ਵਿਖਾਉਂਦੇ ਹੋਏ ਚਾਲਕ ਨੂੰ ਸੁਰੱਖਿਅਤ ਬਾਹਰ ਕੱਢਿਆ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਉਂਦਿਆਂ ਕਿਹਾ ਕਿ ਸੜਕਾਂ ਦੀ ਮਾੜੀ ਹਾਲਤ ਰੋਜ਼ਾਨਾ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ। ਜੇਕਰ ਸਮੇਂ ਸਿਰ ਸੜਕ ਦੀ ਮੁਰੰਮਤ ਨਾ ਕੀਤੀ ਗਈ ਤਾਂ ਕੋਈ ਵੱਡਾ ਜਾਨੀ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
