ਸ੍ਰੀ ਅਨੰਦਪੁਰ ਸਾਹਿਬ ਰੋਡ ''ਤੇ ਵਾਪਰਿਆ ਸੜਕ ਹਾਦਸਾ, ਇਕ ਔਰਤ ਦੀ ਮੌਤ, 4 ਜ਼ਖ਼ਮੀ
Wednesday, Oct 08, 2025 - 05:28 PM (IST)

ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਗੋਗੋਂ ਪਿੰਡ ਨੇੜੇ ਇਕ ਟਾਟਾ ਸਫਾਰੀ ਗੱਡੀ ਪਲਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਜਦਕਿ ਇਕ ਹੋਰ ਔਰਤ ਸਣੇ 4 ਜਣੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖ਼ਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਗੋਗੋਂ ਗੜ੍ਹਸ਼ੰਕਰ ਨੂਰ ਪੁਰ ਬੇਦੀ ਮੁੱਖ ਮਾਰਗ 'ਤੇ ਕਰੀਬ ਇਕ ਵਜੇ ਪਿੰਡ ਗੋਗੋਂ ਨੇੜੇ ਸੜਕ 'ਤੇ ਜਾ ਰਹੀ ਟਾਟਾ ਸਫ਼ਾਰੀ ਗੱਡੀ ਜੋਕਿ ਬੋੜਾ ਵੱਲ ਤੋਂ ਗੜ੍ਹਸ਼ੰਕਰ ਵੱਲ ਨੂੰ ਜਾ ਰਹੀ ਸੀ, ਬੇਕਾਬੂ ਹੋ ਕੇ ਪਲਟ ਗਈ। ਗੱਡੀ ਦੇ ਪਲਟਣ ਨੂੰ ਵੇਖ ਕੇ ਲੋਕਾਂ ਨੇ ਉਸ 'ਚ ਬੈਠੇ ਲੋਕਾਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਇਕ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਬਾਕੀ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਨਹੀਂ ਲੱਗਣਗੇ Power Cut, CM ਮਾਨ ਨੇ ਕੀਤਾ ਵੱਡਾ ਐਲਾਨ
ਮ੍ਰਿਤਕਾ ਦੀ ਪਛਾਣ ਪਰਮਜੀਤ ਕੌਰ (50) ਪਤਨੀ ਬਲਵੀਰ ਸਿੰਘ ਵਾਸੀ ਪਿੰਡ ਘਾਗੋਂ ਰੋੜਾਂ ਵਾਲੀ ਦੇ ਰੂਪ ਵਿਚ ਹੋਈ ਹੈ। ਜ਼ਖ਼ਮੀਆਂ ਵਿਚ ਰਾਜਵੀਰ ਪਤਨੀ ਜਸਵਿੰਦਰ ਸਿੰਘ, ਬਬੀਤਾ ਪਤਨੀ ਰਾਹੁਲ ਹੈਪੀ, ਬਲਵੀਰ ਸਿੰਘ ਅਤੇ ਪ੍ਰਿੰਸ ਕੁਮਾਰ ਵਾਸੀ ਪਿੰਡ ਘਾਗੋਂ ਰੋੜਾਂ ਵਾਲੀ ਥਾਣਾ ਗੜ੍ਹਸ਼ੰਕਰ ਦੇ ਰੂਪ ਵਿਚ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਅੱਗੇ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਗੜ੍ਹਸ਼ੰਕਰ ਪੁਲਸ ਦੇ ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ।
ਇਹ ਵੀ ਪੜ੍ਹੋ: ਕਿਸਾਨਾਂ ਲਈ ਚੰਗੀ ਖ਼ਬਰ! ਤੁਰੰਤ ਖ਼ਾਤਿਆਂ 'ਚ ਆਉਣਗੇ ਪੈਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8