ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ

Wednesday, Jun 03, 2026 - 02:24 PM (IST)

ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ

ਜਲੰਧਰ (ਕੁੰਦਨ, ਪੰਕਜ)- ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਬਿਜਲੀ ਦੇ ਖੰਭੇ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਟਰੱਕ ਨੇ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਵਿੱਚ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਖੰਭਾ ਬੁਰੀ ਤਰ੍ਹਾਂ ਟੁੱਟ ਗਿਆ। ਇਸ ਦੌਰਾਨ ਟ੍ਰੈਫਿਕ ਵੀ ਕੁਝ ਦੇਰ ਤੱਕ ਜਾਮ ਰਿਹਾ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 
 


author

shivani attri

Content Editor

Related News