ਮਾਤਾ ਚਿੰਤਪੁਰਨੀ ਮੇਲੇ ਤੋਂ ਪਹਿਲਾਂ ਹੁਸ਼ਿਆਰਪੁਰ ਸ਼ਹਿਰ ਤੋਂ ਚੌਹਾਲ ਤੱਕ ਸੜਕ ਬਣਾਈ ਜਾਵੇ: ਬ੍ਰਹਮ ਸ਼ੰਕਰ ਜਿੰਪਾ
Sunday, Jul 16, 2023 - 02:20 PM (IST)

ਹੁਸ਼ਿਆਰਪੁਰ (ਘੁੰਮਣ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਬੀਤੇ ਦਿਨ ਪਿੰਡ ਅਡਵਾਲ ਵਿਖੇ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਸ਼ਿਆਰਪੁਰ ਸ਼ਹਿਰ ਤੋਂ ਚੌਹਾਲ ਤੱਕ ਸੜਕ ਨੂੰ ਮਾਤਾ ਚਿੰਤਪੁਰਨੀ ਮੇਲੇ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦੇ ਨਿਰਮਾਣ ਕਾਰਜ ਵਿਚ ਤੇਜ਼ੀ ਲਿਆਂਦੀ ਜਾਵੇ। ਇਸ ਦੌਰਾਨ ਉਨ੍ਹਾਂ ਸੜਕ ਨਿਰਮਾਣ ਦੇ ਕੰਮ ਦੀ ਗੁਣਵੱਤਾ ਦਾ ਵੀ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕ ਨਿਰਮਾਣ ਦੇ ਕੰਮ ਵਿਚ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਐੱਸ. ਡੀ. ਓ. ਲੋਕ ਨਿਰਮਾਣ ਵਿਭਾਗ ਗੁਰਮੀਤ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਨਵਾਂਸ਼ਹਿਰ ਦੇ ਨੌਜਵਾਨ ਦੀ ਕੈਨੇਡਾ 'ਚ ਦਰਦਨਾਕ ਮੌਤ
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਸੜਕ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ, ਸਗੋਂ ਸਾਰੀਆਂ ਮੁਸ਼ਕਿਲਾਂ ਨੂੰ ਦੂਰ ਕਰਕੇ ਇਸ ਦੇ ਨਿਰਮਾਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 17 ਮਈ ਨੂੰ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 13.74 ਕਰੋੜ ਰੁਪਏ ਦੀ ਲਾਗਤ ਨਾਲ ਆਦਮਪੁਰ ਤੋਂ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਾਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਅਤੇ ਮਾਤਾ ਚਿੰਤਪੁਰਨੀ ਦੇ ਪਵਿੱਤਰ ਅਸਥਾਨ ਅਤੇ ਹੋਰ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਸੜਕ ਦਾ ਕੰਮ ਸ਼ੁਰੂ ਹੋਣ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਿੰਨੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਨੇਪਰੇ ਚਾੜ੍ਹਨ ਸਮੇਂ ਉੱਚ ਗੁਣਵੱਤਾ ਦੇ ਮਿਆਰ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ ਅਤੇ ਸੜਕ ਦੇ ਨਿਰਮਾਣ ਦਾ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।