ਤੀਕਸ਼ਣ ਸੂਦ ਦੇ ਘਰ ਗੋਹਾ ਸੁੱਟਣ ਵਾਲਿਆਂ ਵਿਰੁੱਧ ਦਰਜ ਕੇਸ ਨਾ ਰੱਦ ਹੋਏ ਤਾਂ ਹੋਵੇਗਾ ਰੋਡ ਜਾਮ

01/04/2021 4:38:29 PM

ਜਲੰਧਰ— ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰਾਂ ਨੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਦੇ ਬਾਹਰ ਗੋਹਾ ਸੁੱਟਣ ਦੇ ਮਾਮਲੇ ’ਚ ਨੌਜਵਾਨਾਂ ਖ਼ਿਲਾਫ਼ ਦਰਜ ਕੀਤੀ ਗਈ ਐੱਫ. ਆਈ. ਆਰ. ਰੱਦ ਕਰਨ ਦੀ ਮੰਗ ਕੀਤੀ ਹੈ। ਐਤਵਾਰ ਨੂੰ ਪੰਜਾਬ ਪ੍ਰੈੱਸ ਕਲੱਬ ’ਚ ਯੂਨੀਅਨ ਦੇ ਨੇਤਾਵਾਂ ਨੇ ਅਜਿਹਾ ਨਾ ਕਰਨ ’ਤੇ 7 ਜਨਵਰੀ ਨੂੰ ਜਲੰਧਰ ’ਚ ਰੋਡ ਜਾਮ ਕਰਨ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ: ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਦੁਬਈ ਤੋਂ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਯੂਨੀਅਨ ਦੇ ਜ਼ਿਲ੍ਹਾ ਮੁਖੀ ਕੁਲਵੰਤ ਸਿੰਘ ਸਰਪੰਚ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਸਾਰੇ ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਗੋਬਰ ਦੀਆਂ ਟਰਾਲੀਆਂ ਸੁੱਟੀਆਂ ਜਾਣਗੀਆਂ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ

ਭਾਰਤੀ ਕਿਸਾਨ ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਸ ਰੱਦ ਨਾ ਕੀਤਾ ਗਿਆ ਤਾਂ ਉਹ 7 ਜਨਵਰੀ ਨੂੰ ਜਲੰਧਰ ’ਚ ਰੋਡ ਜਾਮ ਕਰਨ ਦੇ ਨਾਲ-ਨਾਲ ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਗੋਹੇ ਦੀਆਂ ਟਰਾਲੀਆਂ ਵੀ ਸੁੱਟਣਗੇ। ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਸਮਰਾ, ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਮਸ਼ਿਆਨਾ, ਨਰੋਦਰ ਬਲਾਕ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਭੱਟੀ, ਸੁਖਦਿਆਲ ਸਿੰਘ ਕਾਦੀਆਂ, ਕੁਲਦੀਪ ਸਿੰਘ ਸਰਪੰਚ ਚੱਕ ਖੁਰਦ, ਸੁਰਜੀਤ ਸਿੰਘ ਜੰਡਿਆਲਾ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ : ਗੋਰਾਇਆ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ

ਇਹ ਵੀ ਪੜ੍ਹੋ :ਸ਼ੱਕੀ ਹਾਲਾਤ ’ਚ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼, ਵੇਖ ਲੋਕਾਂ ਦੇ ਉੱਡੇ ਹੋਸ਼


shivani attri

Content Editor

Related News