ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ’ਚੋਂ ਇਕ ਗ੍ਰਿਫ਼ਤਾਰ
Monday, Sep 14, 2026 - 02:26 PM (IST)
ਜਲੰਧਰ (ਸ. ਹ.)-ਸ਼ਿਵ ਵਿਹਾਰ ’ਚ 8 ਅਗਸਤ ਨੂੰ ਸੈਰ ਕਰ ਰਹੇ ਜੋੜੇ ਨੂੰ ਤੇਜ਼ਧਾਰ ਹਥਿਆਰ ਦੇ ਜ਼ੋਰ ’ਤੇ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 2 ਲੁਟੇਰਿਆਂ ’ਚੋਂ ਇਕ ਨੂੰ ਥਾਣਾ ਸੱਤ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਲੁਟੇਰੇ ਦੀ ਵੀ ਪਛਾਣ ਹੋ ਗਈ ਹੈ ਪਰ ਉਹ ਘਰੋਂ ਫਰਾਰ ਹੈ। ਪੁਲਸ ਫਰਾਰ ਚੱਲ ਰਹੇ ਲੁਟੇਰੇ ਦੀ ਭਾਲ ’ਚ ਲਗਾਤਾਰ ਰੇਡ ਕਰ ਰਹੀ ਹੈ।
ਏ. ਸੀ. ਪੀ. ਮਾਡਲ ਟਾਊਨ ਮਨਮੋਹਨ ਸਿੰਘ ਨੇ ਦੱਸਿਆ ਕਿ 8 ਅਗਸਤ ਨੂੰ ਜਦੋਂ ਅਸ਼ੋਕ ਬੱਤਰਾ ਨਿਵਾਸੀ ਸ਼ਿਵ ਵਿਹਾਰ ਆਪਣੀ ਪਤਨੀ ਸਮੇਤ ਇਲਾਕੇ ’ਚ ਸੈਰ ਕਰ ਰਹੇ ਸਨ ਤਾਂ ਬਾਈਕ ਸਵਾਰ ਦੋ ਨਕਾਬਪੋਸ਼ ਲੁਟੇਰਿਆਂ ਨੇ ਉਨ੍ਹਾਂ ਦਾ ਰਸਤਾ ਰੋਕ ਕੇ ਤੇਜ਼ਧਾਰ ਹਥਿਆਰ ਕੱਢ ਲਏ ਸਨ ਅਤੇ ਉਨ੍ਹਾਂ ਨੂੰ ਮਾਰਨ ਦੀ ਧਮਕੀ ਦੇ ਕੇ ਉਨ੍ਹਾਂ ਤੋਂ ਲੁੱਟ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਪਤੀ-ਪਤਨੀ ਦੋਵਾਂ ਨੇ ਰੌਲਾ ਪਾ ਦਿੱਤਾ, ਜਿਸ ਕਾਰਨ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਦੋਵੇਂ ਲੁਟੇਰੇ ਬਾਈਕ ’ਤੇ ਬੈਠ ਕੇ ਫਰਾਰ ਹੋ ਗਏ ਸਨ।
ਇਹ ਵੀ ਪੜ੍ਹੋ- ਫਗਵਾੜਾ 'ਚ ਅੱਧੀ ਰਾਤ ਫਾਇਰਿੰਗ! ਘਰ 'ਤੇ ਚੱਲੀਆਂ ਗੋਲ਼ੀਆਂ
ਪਰ ਜਿਵੇਂ ਹੀ ਮਾਮਲਾ ਥਾਣਾ ਸੱਤ ਦੀ ਪੁਲਸ ਤੱਕ ਪਹੁੰਚਿਆ ਤਾਂ ਥਾਣਾ ਮੁਖੀ ਰਵਿੰਦਰ ਕੁਮਾਰ ਦੀ ਅਗਵਾਈ ’ਚ ਪੁਲਸ ਟੀਮ ਨੇ ਮਲਟੀਪਲ ਸੋਰਸਿਜ਼ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਦੋਵਾਂ ਲੁਟੇਰਿਆਂ ਦੀ ਪਛਾਣ ਕਰ ਲਈ। ਪੁਲਸ ਨੇ ਉਨ੍ਹਾਂ ਦੇ ਘਰਾਂ ’ਚ ਛਾਪੇਮਾਰੀ ਕੀਤੀ ਤਾਂ ਦੋਵੇਂ ਦੋਸ਼ੀ ਫਰਾਰ ਪਾਏ ਗਏ।
ਪੁਲਸ ਨੇ ਦੋਵਾਂ ਨੂੰ ਫੜਨ ਲਈ ਜਾਲ ਵਿਛਾਉਣਾ ਸ਼ੁਰੂ ਕਰ ਦਿੱਤਾ ਅਤੇ ਐਤਵਾਰ ਨੂੰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਲਗਾਏ ਜਾਲ ਦੌਰਾਨ ਇਕ ਮੁਲਜ਼ਮ ਅਨਿਲ ਉਰਫ਼ ਗੋਲੂ ਪੁੱਤਰ ਅਸ਼ਵਨੀ ਕੁਮਾਰ ਨਿਵਾਸੀ ਮਲਕੋ ਪਿੰਡ ਲਾਂਬੜਾ ਨੂੰ ਗ੍ਰਿਫ਼ਤਾਰ ਕਰ ਲਿਆ। ਏ. ਸੀ. ਪੀ. ਮਨਮੋਹਨ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਨੇ ਜਦੋਂ ਮੁਲਜ਼ਮ ਗੋਲੂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਭੱਜਣ ਦੇ ਚੱਕਰ ’ਚ ਉਹ ਡਿੱਗ ਗਿਆ, ਜਿਸ ਕਾਰਨ ਉਸ ਦੀ ਲੱਤ ’ਤੇ ਫਰੈਕਚਰ ਆਇਆ ਹੈ। ਮੁਲਜ਼ਮ ਦਾ ਇਲਾਜ ਕਰਵਾਉਣ ਤੋਂ ਬਾਅਦ ਪੁਲਸ ਨੇ ਉਸ ਦੀ ਗ੍ਰਿਫ਼ਤਾਰੀ ਦਿਖਾ ਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਦੂਜਾ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਅਜੇ ਬਾਹਰ ਹੈ।
ਇਹ ਵੀ ਪੜ੍ਹੋ- ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
