ਸਿਵਲ ਹਸਪਤਾਲ ਦੇ ਬਾਹਰ ਹੰਗਾਮਾ, ਮੋਬਾਇਲ ਖੋਹ ਕੇ ਭੱਜ ਰਹੇ ਲੁਟੇਰੇ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਕੁੱਟਿਆ
Monday, Feb 13, 2023 - 04:20 PM (IST)

ਜਲੰਧਰ (ਸੋਨੂੰ) : ਜਲੰਧਰ 'ਚ ਲੁਟੇਰਿਆਂ ਦਾ ਆਤੰਕ ਜਾਰੀ ਹੈ। ਅਜਿਹਾ ਹੀ ਇਕ ਮਾਮਲਾ ਜਲੰਧਰ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਸਿਵਲ ਹਸਪਤਾਲ ਦੇ ਬਾਹਰ ਦੋ ਬਾਈਕ ਸਵਾਰ ਲੁਟੇਰੇ ਵਿਅਕਤੀ ਦਾ ਮੋਬਾਇਲ ਖੋਹ ਕੇ ਭੱਜ ਰਹੇ ਸਨ। ਰੌਲਾ ਪਾਉਣ 'ਤੇ ਲੋਕਾਂ ਨੇ ਲੁਟੇਰਿਆਂ ਦਾ ਮੋਟਰਸਾਈਕਲ ਫੜ ਲਿਆ। ਇਸ ਦੌਰਾਨ ਇਕ ਲੁਟੇਰੇ ਨੂੰ ਲੋਕਾਂ ਨੇ ਦਬੋਚ ਲਿਆ ਅਤੇ ਦੂਜਾ ਭੱਜਣ ਵਿੱਚ ਕਾਮਯਾਬ ਹੋ ਗਿਆ।
ਇਹ ਵੀ ਪੜ੍ਹੋ : ਨੌਜਵਾਨ ਕਰ ਰਿਹਾ ਸੀ ਵਿਦੇਸ਼ ਜਾਣ ਦੀ ਤਿਆਰੀ, ਕੋਰੀਅਰ ਕੰਪਨੀ ਦੀ ਇਕ ਗ਼ਲਤੀ ਨੇ ਤੋੜ ਦਿੱਤੇ ਸੁਫ਼ਨੇ
ਫੜੇ ਗਏ ਲੁਟੇਰੇ ਨੂੰ ਗੁੱਸੇ 'ਚ ਆਏ ਲੋਕਾਂ ਨੇ ਬੁਰੀ ਤਰ੍ਹਾਂ ਕੁੱਟਿਆ। ਲੜਾਈ ਤੋਂ ਬਾਅਦ ਲੋਕਾਂ ਨੇ ਉਸ ਨੂੰ ਛੱਡ ਦਿੱਤਾ ਅਤੇ ਉਹ ਭੱਜ ਗਿਆ। ਲੋਕਾਂ ਨੇ ਮੋਟਰਸਾਈਕਲ ਪੁਲਸ ਹਵਾਲੇ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਲੁਟੇਰੇ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ 'ਤੇ ਵਾਰਦਾਤ ਨੂੰ ਅੰਜਾਮ ਦੇਣ ਆਏ ਸਨ।
ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, 1 ਸਾਲ ਪਹਿਲਾਂ ਵਿਆਹੇ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।