ਹੁਸ਼ਿਆਰਪੁਰ: ਚਾਕੂ ਦੀ ਨੋਕ ’ਤੇ ਲੁਟੇਰੇ ਸਕੂਲ ’ਚੋਂ 2 ਲੱਖ 70 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ

Wednesday, Mar 09, 2022 - 11:40 AM (IST)

ਹੁਸ਼ਿਆਰਪੁਰ (ਰਾਕੇਸ਼)-ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਗੁਰੇਜ਼ ਨਹੀਂ ਕਰਦੇ। ਹੁਣ ਉਨ੍ਹਾਂ ਨੇ ਵਿੱਦਿਆ ਦੇ ਮੰਦਰ ਸਕੂਲਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਦੋ ਲੁਟੇਰਿਆਂ ਨੇ ਹੁਸ਼ਿਆਰਪੁਰ-ਜਲੰਧਰ ਬਾਈਪਾਸ ਨੇੜੇ ਇਕ ਨਿੱਜੀ ਸਕੂਲ ਤੋਂ 2 ਲੱਖ 70 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਈਕ ’ਤੇ ਸਵਾਰ ਦੋ ਨੌਜਵਾਨ ਪ੍ਰਾਈਵੇਟ ਸਕੂਲ ’ਚ ਆਏ ਜਿੱਥੇ ਬੱਚਿਆਂ ਨੂੰ ਨਵੇਂ ਸੈਸ਼ਨ ਲਈ ਕਿਤਾਬਾਂ ਦਿੱਤੀਆਂ ਜਾ ਰਹੀਆਂ ਸਨ ਅਤੇ ਕਿਤਾਬਾਂ ਦੇ ਬਦਲੇ ਨਕਦੀ ਵੀ ਲਈ ਜਾ ਰਹੀ ਸੀ। ਲੁਟੇਰੇ ਚਾਕੂ ਦੀ ਨੋਕ ’ਤੇ ਉਥੋਂ 2,70,000 ਰੁਪਏ ਖੋਹ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ: ਐਗਜ਼ਿਟ ਪੋਲ ਅਨੁਸਾਰ ਆਏ ਨਤੀਜੇ ਤਾਂ ਪੰਜਾਬ ’ਚ ਫੇਲ ਸਾਬਿਤ ਹੋਵੇਗਾ ਡੇਰਾ ਫੈਕਟਰ

ਇਸ ਸਬੰਧੀ ਡੀ. ਐੱਸ. ਪੀ. ਪ੍ਰੇਮ ਸਿੰਘ ਨੇ ਦੱਸਿਆ ਕਿ ਬਾਲੀ ਨਾਂ ਦਾ ਵਿਅਕਤੀ ਜਲੰਧਰ ਤੋਂ ਆ ਕੇ ਪ੍ਰਾਈਵੇਟ ਸਕੂਲ ਵਿਚ ਕਿਤਾਬਾਂ ਵੇਚਣ ਦਾ ਕੰਮ ਕਰਦਾ ਸੀ ਅਤੇ ਉਸ ਨੇ ਸਕੂਲ ਦੇ ਬਾਹਰ ਹੀ ਟੈਂਟ ਲਾ ਰੱਖਿਆ ਸੀ। ਆਸਪਾਸ ਕੋਈ ਸੁਰੱਖਿਆ ਪ੍ਰਬੰਧ ਨਹੀਂ ਸੀ ਅਤੇ ਨਾ ਹੀ ਕੋਈ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਸਨ। ਲੁੱਟ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਸਾਰੇ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਲੁਟੇਰੇ ਪੁਲਸ ਦੀ ਗ੍ਰਿਫ਼ਤ ’ਚ ਹੋਣਗੇ। 

ਇਹ ਵੀ ਪੜ੍ਹੋ: ਯੂਕ੍ਰੇਨ 'ਚ ਪਾਣੀ ਖ਼ਰੀਦਣ ਲਈ ਨਕਦੀ ਨਹੀਂ, ATM ਕਾਰਡ ਬੰਦ, ਜਾਣੋ ਕਿਹੜੇ ਹਾਲਾਤ 'ਚੋਂ ਲੰਘ ਰਹੇ ਨੇ ਵਿਦਿਆਰਥੀ


shivani attri

Content Editor

Related News