ਪ੍ਰਵਾਸੀ ਮਜ਼ਦੂਰ ’ਤੇ ਲੁਟੇਰਿਆਂ ਨੇ ਦਾਤਰ ਨਾਲ ਕੀਤਾ ਹਮਲਾ, ਨਕਦੀ ਤੇ ਮੋਬਾਈਲ ਖੋਹ ਕੇ ਹੋਏ ਫ਼ਰਾਰ

Thursday, Oct 24, 2024 - 10:45 AM (IST)

ਪ੍ਰਵਾਸੀ ਮਜ਼ਦੂਰ ’ਤੇ ਲੁਟੇਰਿਆਂ ਨੇ ਦਾਤਰ ਨਾਲ ਕੀਤਾ ਹਮਲਾ, ਨਕਦੀ ਤੇ ਮੋਬਾਈਲ ਖੋਹ ਕੇ ਹੋਏ ਫ਼ਰਾਰ

ਜਲੰਧਰ (ਮਹੇਸ਼)–ਪਿੰਡ ਧੋਗੜੀ ’ਚ ਨਹਿਰੀ ਰੋਡ ’ਤੇ ਇੰਡਸਟਰੀਅਲ ਪਾਰਕ ਦੇ ਨੇੜੇ ਲੁਟੇਰਿਆਂ ਨੇ ਬਾਈਕ ਸਵਾਰ ਪ੍ਰਵਾਸੀ ਮਜ਼ਦੂਰ ਸਾਗਰ ਨੂੰ ਘੇਰ ਕੇ ਉਸ ’ਤੇ ਦਾਤਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਉਸ ਤੋਂ ਮੋਬਾਇਲ ਫੋਨ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਗਏ। ਲੁਟੇਰਿਆਂ ਦਾ ਸ਼ਿਕਾਰ ਹੋਏ ਸਾਗਰ ਨੇ ਦੱਸਿਆ ਕਿ ਉਹ ਆਪਣੇ ਸਾਥੀ ਨਾਲ ਮੋਟਰਸਾਈਕਲ ’ਤੇ ਕੰਮ ਤੋਂ ਛੁੱਟੀ ਕਰਕੇ ਘਰ ਵੱਲ ਜਾ ਰਿਹਾ ਸੀ। ਜਦੋਂ ਉਹ ਨਹਿਰ ਵਾਲੇ ਰਸਤੇ ’ਤੇ ਜਾ ਰਹੇ ਸਨ ਤਾਂ ਪਿੱਛਿਓਂ ਆਏ ਬਾਈਕ ਸਵਾਰ 2 ਲੁਟੇਰਿਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ।

ਉਸ ਨੇ ਦੱਸਿਆ ਕਿ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋਣ ਵਿਚ ਸਫ਼ਲ ਹੋ ਗਿਆ ਅਤੇ ਉਹ ਲੁਟੇਰਿਆਂ ਦੇ ਹੱਥੇ ਚੜ੍ਹ ਗਿਆ। ਲੁਟੇਰੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਮੋਬਾਈਲ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਗਏ। ਸੂਚਨਾ ਮਿਲਦੇ ਹੀ ਜੰਡੂਸਿੰਘਾ ਪੁਲਸ ਚੌਕੀ ਦੇ ਇੰਚਾਰਜ ਜੰਗ ਬਹਾਦਰ ਸਿੰਘ ਮੌਕੇ ’ਤੇ ਪਹੁੰਚ ਗਏ ਸਨ ਅਤੇ ਉਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ- ਖ਼ੁਸ਼ੀ-ਖ਼ੁਸੀ ਚੱਲ ਰਹੇ ਵਿਆਹ 'ਚ ਪੈ ਗਿਆ ਰੌਲਾ, ਫੋਟੋਗ੍ਰਾਫਰ 'ਤੇ SI ਨੇ ਜੜ੍ਹ 'ਤੇ ਥੱਪੜ

ਉਦਯੋਗਪਤੀ ਚਰਨਜੀਤ ਸਿੰਘ ਮੈਂਗੀ ਨੇ ਇਸ ਸਬੰਧੀ ਦੱਸਿਆ ਕਿ ਹਰ ਰੋਜ਼ ਹੋ ਰਹੀਆਂ ਅਜਿਹੀਆਂ ਵਾਰਦਾਤਾਂ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਲੇਬਰ ਦੇ ਕੰਮ ਤੋਂ ਛੁੱਟੀ ਕਰਕੇ ਜਾਣਾ ਬਹੁਤ ਮੁਸ਼ਕਿਲ ਹੋ ਗਿਆ ਹੈ ਕਿਉਂਕਿ ਕਿਸੇ ਵੀ ਸਮੇਂ ਕੋਈ ਲੁਟੇਰਾ ਉਨ੍ਹਾਂ ਨੂੰ ਆਪਣਾ ਸ਼ਿਕਾਰ ਬਣਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਨੇ ਜੇਕਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਫੈਕਟਰੀ ਵਾਲਿਆਂ ਨੂੰ ਲੇਬਰ ਮਿਲਣੀ ਮੁਸ਼ਕਲ ਹੋ ਜਾਵੇਗੀ। ਉਨ੍ਹਾਂ ਨੇ ਇਸ ਸਬੰਧੀ ਆਪਣੇ ਸਾਥੀਆਂ ਨੂੰ ਕਿਹਾ ਕਿ ਇਨ੍ਹਾਂ ਵਾਰਦਾਤਾਂ ਨੂੰ ਰੋਕਣ ਲਈ ਸਾਨੂੰ ਡੀ. ਸੀ. ਅਤੇ ਐੱਸ. ਐੱਸ. ਪੀ. ਨੂੰ ਮਿਲ ਕੇ ਪੂਰਾ ਮਾਮਲਾ ਉਨ੍ਹਾਂ ਦੇ ਸਾਹਮਣੇ ਰੱਖਣਾ ਚਾਹੀਦਾ ਹੈ।

PunjabKesari

ਰਾਓਵਾਲੀ-ਧੋਗੜੀ ਮੈਨੂਫੈਕਚਰਿੰਗ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਸ਼ਾਂਤ ਗੰਭੀਰ ਨੇ ਦੱਸਿਆ ਕਿ ਰਾਓਵਾਲੀ-ਧੋਗੜੀ ਏਰੀਏ ਵਿਚ ਵਧਦੀਆਂ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਸਬੰਧੀ ਪਿਛਲੇ ਦਿਨੀਂ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਐੱਸ. ਐੱਸ. ਪੀ. ਦਿਹਾਤੀ ਨੂੰ ਮਿਲ ਕੇ ਮੰਗ ਕੀਤੀ ਸੀ ਕਿ ਫੈਕਟਰੀ ਮਾਲਕਾਂ ਅਤੇ ਲੇਬਰ ਦੀ ਸੁਰੱਖਿਆ ਨੂੰ ਵੇਖਦਿਆਂ ਇਲਾਕੇ ਵਿਚ ਪੁਲਸ ਦੀ ਗਸ਼ਤ ਵਧਾਈ ਜਾਵੇ। ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧੀ ਡੀ. ਐੱਸ. ਪੀ. ਆਦਮਪੁਰ ਨੂੰ ਵੀ ਜਾਣਕਾਰੀ ਦੇ ਚੁੱਕੇ ਹਨ ਪਰ ਪੁਲਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਕਾਰਨ ਚੋਰ-ਲੁਟੇਰੇ ਬੇਖੌਫ ਹੋ ਕੇ ਵਾਰਦਾਤਾਂ ਕਰ ਰਹੇ ਹਨ।

ਇਹ ਵੀ ਪੜ੍ਹੋ- ਨਿਹੰਗਾਂ ਨਾਲ ਵਿਵਾਦ ਦੌਰਾਨ ਕੁੱਲ੍ਹੜ ਪਿੱਜ਼ਾ ਕੱਪਲ ਦੀ ਨਵੀਂ ਵੀਡੀਓ ਆਈ ਸਾਹਮਣੇ, ਆਖੀ ਵੱਡੀ ਗੱਲ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News