ਪ੍ਰਵਾਸੀ ਮਜ਼ਦੂਰ ਤੋਂ ਲੁਟੇਰਿਆਂ ਨੇ ਖੋਹੀ ਨਕਦੀ
Sunday, Dec 22, 2024 - 07:03 PM (IST)
ਜਾਜਾ (ਸ਼ਰਮਾ)- ਪਿੰਡ ਜਾਜਾ ਦੀ ਭੀਮ ਮੰਦਰ ਸੜਕ 'ਤੇ ਹੋਈ ਇਕ ਲੁੱਟਖੋਹ ਦੀ ਵਾਰਦਾਤ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਪ੍ਰਵਾਸੀ ਮਜ਼ਦੂਰ ਸੁਬੋਧ ਕੁਮਾਰ ਪੁੱਤਰ ਕਿਸ਼ਨੀ ਰਾਏ (ਬਿਹਾਰ) ਹਾਲ ਵਾਸੀ ਪਿੰਡ ਜਾਜਾ ਤੋਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਦਾਤਰ ਦੀ ਨੋਕ 'ਤੇ ਉਸ ਦੀ ਜੇਬ ਵਿਚੋਂ 1500 ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ। ਸੁਬੋਧ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਕੰਮ ਤੋਂ ਵਾਪਸ ਆਪਣੇ ਘਰ ਆ ਰਿਹਾ ਸੀ ਜਦੋਂ ਲੁਟੇਰਿਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e